Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:34 pm

+91 90915 01313 , +91 90916 01313

punjabbanni@gmail.com
punjabbani@yahoo.com

ਪੀਜੀਆਈ ਵੱਲੋਂ ਟੀਚਿੰਗ ਫੈਕਲਟੀ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਪੀਜੀਆਈ ਵੱਲੋਂ ਟੀਚਿੰਗ ਫੈਕਲਟੀ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 17 ਅਪ੍ਰੈਲ 2026 : ਹਸਪਤਾਲੀ ਸੇਵਾਵਾਂ ਨੂੰ ਬਿਨਾਂ ਰੁਕਾਵਟ ਜਾਰੀ ਰੱਖਦੇ ਹੋਏ ਫੈਕਲਟੀ ਨੂੰ ਰਾਹਤ ਦੇਣ ਲਈ ਚੰਡੀਗੜ੍ਹ ਦੇ ਪੋਸਟ ਗਰੈਜੁਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਡ ਰਿਸਰਚ ਨੇ ਟੀਚਿੰਗ ਸਟਾਫ ਲਈ ਗਰਮੀਆਂ ਦੀਆਂ ਛੁੱਟੀਆਂ ਦੀ ਯੋਜਨਾ ਤਿਆਰ ਕੀਤੀ ਹੈ। ਇਸ ਤਹਿਤ ਛੁੱਟੀਆਂ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਮਰੀਜ਼ਾਂ ਦੇ ਇਲਾਜ ‘ਤੇ ਕੋਈ ਅਸਰ ਨਾ ਪਵੇ।

ਜਾਣਕਾਰੀ ਦੇ ਅਨੁਸਾਰ ਜਾਰੀ ਹੁਕਮਾਂ ਮੁਤਾਬਕ ਛੁੱਟੀਆਂ 16 ਮਈ ਤੋਂ 15 ਜੁਲਾਈ ਤੱਕ ਰਹਿਣਗੀਆਂ। ਇਸ ਸਮੇਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ—ਪਹਿਲਾ ਪੜਾਅ 16 ਮਈ ਤੋਂ 14 ਜੂਨ ਤੱਕ ਅਤੇ ਦੂਜਾ 16 ਜੂਨ ਤੋਂ 15 ਜੁਲਾਈ ਤੱਕ ਹੋਵੇਗਾ। ਦਰਮਿਆਨੀ ਦਿਨ 15 ਜੂਨ ਨੂੰ ਸਾਰੇ ਫੈਕਲਟੀ ਮੈਂਬਰਾਂ ਲਈ ਡਿਊਟੀ ਕਰਨਾ ਲਾਜ਼ਮੀ ਰਹੇਗਾ।

ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਹਸਪਤਾਲ ਦੀਆਂ ਸੇਵਾਵਾਂ ਸੁਚਾਰੂ ਰੱਖਣ ਲਈ ਹਰ ਵੇਲੇ ਘੱਟੋ-ਘੱਟ 50 ਫੀਸਦੀ ਫੈਕਲਟੀ ਦਾ ਡਿਊਟੀ ‘ਤੇ ਰਹਿਣਾ ਜ਼ਰੂਰੀ ਹੈ। ਇਸ ਲਈ ਸਾਰੇ ਵਿਭਾਗ ਮੁਖੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਵਿਸਥਾਰਿਤ ਡਿਊਟੀ ਰੋਸਟਰ ਤਿਆਰ ਕਰਕੇ 15 ਦਿਨਾਂ ਅੰਦਰ ਜਮ੍ਹਾਂ ਕਰਵਾਉਣ।

Advertisement
Advertisement
Advertisement
Advertisement
Scroll to Top