Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:35 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ

ਪਟਿਆਲਾ 30 ਅਪ੍ਰੈਲ – ਨਿਮਰਤਾ ਦੇ ਪੁੰਜ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਮਨਾਇਆ ਗਿਆ ਅਤੇ ਗੁਰੂ ਅਮਰਦਾਸ ਜੀ ਦੀ ਚਰਨਛੋਹ ਧਰਤੀ ਇਤਿਹਾਸਕ ਅਸਥਾਨ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ  ਅਤੇ ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉੱਥੇ ਹੀ ਕਥਾਵਾਚਕ ਗਿਆਨੀ ਮਾਨ ਸਿੰਘ ਨੇ ਕਥਾ ਪ੍ਰਵਾਹ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸਿੱਧੂ ਸਮੇਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਲਗਵਾਈ।

ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗ੍ੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਲੜੂ ਦੀ ਅਗਵਾਈ ਵਿਚ ਉਲੀਕੇ ਗਏ ਧਾਰਮਿਕ ਸਮਾਗਮ ਦੌਰਾਨ ਢਾਡੀ ਕਵੀਸ਼ਰੀ ਜਥਿਆਂ ਨੂੰ ਇਲਾਵਾ ਕਥਾ ਪ੍ਰਵਾਹ ਚਲਾਇਆ ਗਿਆ, ਜਿਨ੍ਹਾਂ ਵਿਚ ਭਾਈ ਮਨਵਿੰਦਰ ਸਿੰਘ ਮਿੰਟੂ ਢਾਡੀ, ਭਾਈ ਸੁਖਜਿੰਦਰ ਸਿੰਘ ਚੰਗਿਆੜਾ, ਗਿਆਨੀ ਹਰਪ੍ਰੀਤ ਸਿੰਘ ਰਾਗੀ ਜਥੇ ਆਦਿ ਨੇ ਵੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।

ਇਸ ਦੌਰਾਨ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਲੜੂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਸੰਗਤਾਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਦੇ ਵਡਮੁੱਲੇ ਸਹਿਯੋਗ ਸਦਕਾ ਗੁਰੂ ਘਰ ਵਿਚ ਉਲੀਕੇ ਪ੍ਰੋਗਰਾਮ ਨੇਪਰੇ ਚੜ ਸਕੇ ਹਨ।

Advertisement
Advertisement
Advertisement
Advertisement
Scroll to Top