Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 8:53 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਆਪਣਾ 65ਵਾਂ ਸਥਾਪਨਾ ਦਿਵਸ

ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਆਪਣਾ 65ਵਾਂ ਸਥਾਪਨਾ ਦਿਵਸ

ਪਟਿਆਲਾ, 30 ਅਪ੍ਰੈਲ – “ਪੰਜਾਬੀ ਯੂਨੀਵਰਸਿਟੀ ਨੇ ਦੁਨੀਆਂ ਭਰ ਵਿੱਚ ਪੰਜਾਬੀਅਤ ਦੀ ਮਹਿਕ ਬਿਖੇਰੀ ਹੈ। ਸਾਡੀ ਇਹ ਮਾਣਮੱਤੀ ਸੰਸਥਾ ਸਾਡੇ ਸਭ ਲਈ ਮਾਂ ਵਰਗਾ ਦਰਜਾ ਰੱਖਦੀ ਹੈ।”
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਇੱਥੇ ਯੂਨੀਵਰਸਿਟੀ ਦੇ 65ਵੇਂ ਸਥਾਪਨਾ ਦਿਵਸ ਮੌਕੇ ਰੱਖੇ ਗਏ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਿਰਫ਼ ਇੱਕ ਰਵਾਇਤੀ ਕਿਸਮ ਦਾ ਵਿਦਿਅਕ ਅਦਾਰਾ ਹੀ ਨਹੀਂ, ਸਗੋਂ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦਾ ਇੱਕ ਅਜਿਹਾ ਧੁਰਾ ਹੈ ਜਿਸ ਨੇ ਪਿਛਲੇ ਛੇ ਦਹਾਕਿਆਂ ਤੋਂ ਵੱਧ ਸਮੇਂ ਦੌਰਾਨ ਆਪਣੀ ਇੱਕ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਸਫ਼ਰ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਸੰਸਥਾ ਨੇ ਵਿਸ਼ਵ ਭਰ ਵਿੱਚ ਫੈਲੇ ਪੰਜਾਬੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਪਿਛਲੇ ਇੱਕ ਸਾਲ ਦੌਰਾਨ ਯੂਨੀਵਰਸਿਟੀ ਵਿੱਚ ਹੋਈਆਂ ਵੱਖ ਵੱਖ ਗਤੀਵਿਧੀਆਂ ਅਤੇ ਉਪਲਬਧੀਆਂ ਦੇ ਵੇਰਵੇ ਸਾਂਝੇ ਕਰਦਿਆਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੋਜ ਦੇ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟਣ ਤਾਂ ਜੋ ਯੂਨੀਵਰਸਿਟੀ ਦਾ ਨਾਮ ਕੌਮਾਂਤਰੀ ਪੱਧਰ ‘ਤੇ ਹੋਰ ਰੌਸ਼ਨ ਹੋ ਸਕੇ।
​ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੌਜੂਦਾ ਸਮੇਂ ਵਿੱਤੀ ਚੁਣੌਤੀਆਂ ਦੇ ਬਾਵਜੂਦ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਸ ਮਾਣਮੱਤੀ ਸੰਸਥਾ ਦੇ ਰੁਤਬੇ ਨੂੰ ਬਰਕਰਾਰ ਰੱਖਿਆ ਜਾਵੇਗਾ।
ਸਥਾਪਨਾ ਦਿਵਸ ਭਾਸ਼ਣ ਖੇਤੀਬਾੜੀ ਯੂਨੀਵਰਸਿਟੀ  ਲੁਧਿਆਣਾ ਦੇ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਵੱਲੋਂ ਦਿੱਤਾ ਗਿਆ। ਡਾ. ਸਤਿਬੀਰ ਸਿੰਘ ਗੋਸਲ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਪੰਜਾਬੀ ਯੂਨੀਵਰਸਿਟੀ ਦੀਆਂ ਆਪਸੀ ਅਕਾਦਮਿਕ ਸਾਂਝਾਂ ਦੇ ਹਵਾਲੇ ਨਾਲ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹੇਂ ਯੂਨੀਵਰਸਿਟੀਆਂ ਦੀ ਵਿਲੱਖਣਤਾ ਇਹ ਹੈ ਕਿ ਇਹ ਸਿੱਧੇ ਤੌਰ ਤੇ ਪੇਂਡੂ ਅਵਾਮ ਨਾਲ ਜੁੜੀਆਂ ਸੰਸਥਾਵਾਂ ਹਨ ।
ਉਨ੍ਹਾਂ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਕਾਰਜ ਸ਼ੈਲੀ ਅਤੇ ਉਪਲਬਧੀਆਂ ਬਾਰੇ ਵਿਸ਼ੇਸ਼ ਜ਼ਿਕਰ ਕਰਦਿਆਂ ਪੰਜਾਬੀ ਯੂਨੀਵਰਸਿਟੀ ਨਾਲ਼ ਹੋਰ ਨਵੀਆਂ ਅਕਾਦਮਿਕ ਸਾਂਝਾ  ਸਿਰਜੇ ਜਾ ਸਕਣ ਦੀਆਂ ਸੰਭਾਵਨਾਵਾਂ ਬਾਰੇ ਉਮੀਦ ਪ੍ਰਗਟਾਈ।
Scroll to Top