Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:13 pm

+91 90915 01313 , +91 90916 01313

punjabbanni@gmail.com
punjabbani@yahoo.com

ਜਨਗਣਨਾ 2026 : 'ਸਵੈ-ਗਣਨਾ' ਪੋਰਟਲ ਅੱਜ ਤੋਂ ਸ਼ੁਰੂ; ਘਰ ਬੈਠੇ ਡਿਜੀਟਲ ਤਰੀਕੇ ਨਾਲ ਦਰਜ ਕਰੋ ਆਪਣੇ ਵੇਰਵੇ

ਜਨਗਣਨਾ 2026 : 'ਸਵੈ-ਗਣਨਾ' ਪੋਰਟਲ ਅੱਜ ਤੋਂ ਸ਼ੁਰੂ; ਘਰ ਬੈਠੇ ਡਿਜੀਟਲ ਤਰੀਕੇ ਨਾਲ ਦਰਜ ਕਰੋ ਆਪਣੇ ਵੇਰਵੇ

ਪਟਿਆਲਾ, 30 ਅਪ੍ਰੈਲ : ਭਾਰਤ ਸਰਕਾਰ ਦੇ ਜਨਗਣਨਾ ਵਿਭਾਗ ਵੱਲੋਂ ਜਨਗਣਨਾ 2026-27 ਦੇ ਕਾਰਜਾਂ ਨੂੰ ਡਿਜੀਟਲ ਰੂਪ ਦੇਣ ਲਈ ਅੱਜ ਤੋਂ ਪਟਿਆਲਾ ਸਮੇਤ ਪੂਰੇ ਪੰਜਾਬ ਵਿੱਚ ‘ਸਵੈ-ਗਣਨਾ’ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਮ ਜਨਤਾ ਆਪਣੇ ਘਰਾਂ ਦੇ ਆਰਾਮ ਤੋਂ ਹੀ ਜਨਗਣਨਾ ਦੇ ਵੇਰਵੇ ਔਨਲਾਈਨ ਜਮ੍ਹਾਂ ਕਰਵਾ ਸਕਦੀ ਹੈ।

ਐਮ ਐਲ ਏ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਪ੍ਰਕਿਰਿਆ ਸਮਾਂ ਬਚਾਉਣ ਵਾਲੀ ਅਤੇ ਬੇਹੱਦ ਸੁਵਿਧਾਜਨਕ ਹੈ। ਇਸ ਨਾਲ ਲੋਕ ਸਿੱਧੀ ਅਤੇ ਸਹੀ ਜਾਣਕਾਰੀ ਪ੍ਰਸ਼ਾਸਨ ਤੱਕ ਪਹੁੰਚਾ ਸਕਦੇ ਹਨ। ਇਹ ਸਿਸਟਮ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪਾਰਦਰਸ਼ੀ ਹੈ, ਜੋ ‘ਡਿਜੀਟਲ ਇੰਡੀਆ’ ਪਹਿਲਕਦਮੀ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਗਣਨਾ ਦੌਰਾਨ ਇਕੱਠੀ ਕੀਤੀ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਅਤੇ ਇਸ ਦੀ ਵਰਤੋਂ ਸਿਰਫ਼ ਨੀਤੀ ਨਿਰਮਾਣ ਅਤੇ ਵਿਕਾਸ ਕਾਰਜਾਂ ਲਈ ਕੀਤੀ ਜਾਂਦੀ ਹੈ।

ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ, “ਜਨਗਣਨਾ ਦੇ ਸਹੀ ਅੰਕੜੇ ਹੀ ਭਵਿੱਖ ਵਿੱਚ ਸਾਡੇ ਬੱਚਿਆਂ ਲਈ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਰੁਜ਼ਗਾਰ ਦੀਆਂ ਯੋਜਨਾਵਾਂ ਬਣਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਇਸ ਲਈ ਹਰ ਨਾਗਰਿਕ ਨੂੰ ਇਸ ਰਾਸ਼ਟਰੀ ਕਾਰਜ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।” ਉਨ੍ਹਾਂ ਲੋਕਾਂ ਨੂੰ ਸੋਸ਼ਲ ਮੀਡੀਆ ਅਤੇ WhatsApp ਰਾਹੀਂ ਵੀ ਇਸ ਮੁਹਿੰਮ ਬਾਰੇ ਜਾਗਰੂਕਤਾ ਫੈਲਾਉਣ ਦੀ ਬੇਨਤੀ ਕੀਤੀ।

ਉਨ੍ਹਾਂ ਕਿਹਾ ਕੀ ਪ੍ਰਸ਼ਾਸਨ ਅਨੁਸਾਰ ਜਿਹੜੇ ਨਾਗਰਿਕ 14 ਮਈ ਤੱਕ ਆਪਣੀ ਸਵੈ-ਗਣਨਾ ਔਨਲਾਈਨ ਪੂਰੀ ਨਹੀਂ ਕਰਨਗੇ, ਉਨ੍ਹਾਂ ਦੇ ਘਰਾਂ ਵਿੱਚ 15 ਮਈ ਤੋਂ 13 ਜੂਨ ਤੱਕ ‘ਹਾਊਸ ਲਿਸਟਿੰਗ’ ਦੇ ਕਾਰਜਾਂ ਲਈ ਗਣਨਾਕਾਰ ਅਤੇ ਸੁਪਰਵਾਈਜ਼ਰ ਖ਼ੁਦ ਆਉਣਗੇ। ਮੇਅਰ ਨੇ ਅਪੀਲ ਕੀਤੀ ਕਿ ਫੀਲਡ ਵਿੱਚ ਆਉਣ ਵਾਲੇ ਸਟਾਫ਼ ਨੂੰ ਸਹੀ ਜਾਣਕਾਰੀ ਦੇ ਕੇ ਪੂਰਾ ਸਹਿਯੋਗ ਦਿੱਤਾ ਜਾਵੇ।

Advertisement
Advertisement
Advertisement
Advertisement
Scroll to Top