Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 3:40 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ : ਡਾ. ਹਿਮਾਂਸ਼ੂ ਅਗਰਵਾਲ

ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ, 7 ਮਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ) ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਦੀ ਕਾਇਆਕਲਪ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ। ਡਾ. ਅਗਰਵਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡਾਂ ਦੇ ਵਿਕਾਸ, ਸੜਕਾਂ ਦੇ ਨਿਰਮਾਣ, ਆਂਗਣਵਾੜੀਆਂ ਤੇ ਖੇਡਾਂ ਦੇ ਮੈਦਾਨਾਂ ਵੱਲ ਵਿਸ਼ੇਸ਼ ਧਿਆਨ ਦੇਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਵੀ ਨਾਲੋ-ਨਾਲ ਤਿਆਰ ਕਰਕੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਵਿਕਾਸ ਕਾਰਜਾਂ ਦੀ ਰਫ਼ਤਾਰ ਪ੍ਰਭਾਵਿਤ ਨਾ ਹੋਵੇ।

ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰ ਬਣਾਈਆਂ 28 ਪੇਂਡੂ ਲਾਇਬ੍ਰੇਰੀਆਂ ਦਾ ਵੱਧ ਤੋਂ ਵੱਧ ਲਾਭ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਤੱਕ ਪਹੁੰਚਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ 60 ਕਰੋੜ ਰੁਪਏ ਦੀ ਲਾਗਤ ਨਾਲ 191 ਮੁੱਖ ਮੰਤਰੀ ਖੇਡ ਦੇ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਕਰੀਬ ਡੇਢ ਦਰਜਨ ਮੈਦਾਨ ਨੌਜਵਾਨਾਂ ਨੂੰ ਸਮਰਪਿਤ ਵੀ ਕੀਤੇ ਜਾ ਚੁੱਕੇ ਹਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੜਕਾਂ, ਸੀਵਰੇਜ, ਜਲ ਸਪਲਾਈ ਸਕੀਮਾਂ ਅਤੇ ਹੋਰ ਬੁਨਿਆਦੀ ਢਾਂਚਾਗਤ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰਾਜੈਕਟ ਨਿਰਧਾਰਤ ਸਮਾਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।

ਡਾ. ਅਗਰਵਾਲ ਨੇ ਇਸ ਮੌਕੇ ਪੰਜਾਬ ਨਿਰਮਾਣ ਪ੍ਰੋਗਰਾਮ, ਸਮਾਰਟ ਵਿਲੇਜ ਸਕੀਮ, ਐਮ.ਪੀ. ਲੈਡ ਅਤੇ ਹੋਰ ਵਿਕਾਸ ਸਕੀਮਾਂ ਨਾਲ ਸਬੰਧਤ ਲੰਬਿਤ ਵਰਤੋਂ ਸਰਟੀਫਿਕੇਟਾਂ ਅਤੇ ਚੱਲ ਰਹੇ ਪ੍ਰਾਜੈਕਟਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਡਿਪਟੀ ਈ.ਐਸ.ਏ. ਜਸਵਿੰਦਰ ਕੌਰ, ਡਿਪਟੀ ਸੀ.ਈ.ਓ. ਜ਼ਿਲ੍ਹਾ ਪਰਿਸ਼ਦ ਅਮਨਦੀਪ ਕੌਰ, ਜ਼ਿਲ੍ਹਾ ਪੇਂਡੂ ਵਿਕਾਸ ਅਤੇ ਪੰਚਾਇਤ ਅਫ਼ਸਰ ਮਹਿੰਦਰਜੀਤ ਸਿੰਘ ਸਮੇਤ ਲੋਕ ਨਿਰਮਾਣ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top