Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:17 pm

+91 90915 01313 , +91 90916 01313

punjabbanni@gmail.com
punjabbani@yahoo.com

ਬਿਲਡਿੰਗ ਬਰਾਂਚ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ, ਪੈਂਡੈਂਸੀ ਰਿਕਾਰਡ ਪੱਧਰ ਤੱਕ ਘਟੀ

ਬਿਲਡਿੰਗ ਬਰਾਂਚ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ, ਪੈਂਡੈਂਸੀ ਰਿਕਾਰਡ ਪੱਧਰ ਤੱਕ ਘਟੀ

ਪਟਿਆਲਾ, 7 ਮਈ – ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਵੱਲੋਂ ਬਿਲਡਿੰਗ ਬਰਾਂਚ ਦੇ ਸਾਰੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬਿਲਡਿੰਗ ਬਰਾਂਚ ਨਾਲ ਸੰਬੰਧਿਤ ਪੈਂਡਿੰਗ ਕੇਸਾਂ, ਪੀਜੀਆਰਐਸ ਸ਼ਿਕਾਇਤਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਪਿਛਲੇ ਸਮੇਂ ਦੇ ਮੁਕਾਬਲੇ ਬਿਲਡਿੰਗ ਬਰਾਂਚ ਦੀ ਕਾਰਗੁਜ਼ਾਰੀ ਵਿੱਚ ਕਾਫ਼ੀ ਸੁਧਾਰ ਆਇਆ ਹੈ ਅਤੇ ਵੱਡੇ ਪੱਧਰ ‘ਤੇ ਪੈਂਡੈਂਸੀ ਕਲੀਅਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਾਂਝੀ ਮਿਹਨਤ ਨਾਲ ਲੋਕਾਂ ਦੇ ਕੰਮ ਪਹਿਲਾਂ ਨਾਲੋਂ ਜ਼ਿਆਦਾ ਤੇਜ਼ੀ ਅਤੇ ਪਾਰਦਰਸ਼ਤਾ ਨਾਲ ਨਿਪਟਾਏ ਜਾ ਰਹੇ ਹਨ।
ਮੇਅਰ ਨੇ ਸਪਸ਼ਟ ਕੀਤਾ ਕਿ ਨਿਗਮ ਵੱਲੋਂ ਹਰ ਇਕ ਜਾਇਜ਼ ਸ਼ਿਕਾਇਤ ਦਾ ਨਿਪਟਾਰਾ ਗੰਭੀਰਤਾ ਨਾਲ ਕੀਤਾ ਜਾ ਰਿਹਾ ਹੈ, ਪਰ ਕੁਝ ਲੋਕ ਬਿਨਾਂ ਵਜ੍ਹਾ ਪੀਜੀਆਰਐਸ ‘ਤੇ ਝੂਠੀਆਂ ਜਾਂ ਨਾਜਾਇਜ਼ ਸ਼ਿਕਾਇਤਾਂ ਕਰਕੇ ਅਧਿਕਾਰੀਆਂ ਅਤੇ ਕਰਮਚਾਰੀਆਂ ‘ਤੇ ਦਬਾਅ ਬਣਾਉਣ ਅਤੇ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਤੱਤਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਕੋਈ ਵਿਅਕਤੀ ਝੂਠੀ ਜਾਂ ਭਰਮਿਤ ਕਰਨ ਵਾਲੀ ਸ਼ਿਕਾਇਤ ਦੇ ਕੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਕਰਦਾ ਹੈ ਜਾਂ ਕਿਸੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਬਣਦੀ ਸਖ਼ਤ ਪੁਲਿਸ ਕਾਰਵਾਈ ਕੀਤੀ ਜਾਵੇਗੀ। ਮੇਅਰ ਨੇ ਕਿਹਾ ਕਿ ਨਿਗਮ ਦੀ ਛਵੀ ਖ਼ਰਾਬ ਕਰਨ ਅਤੇ ਗਲਤ ਤਰੀਕਿਆਂ ਨਾਲ ਲਾਭ ਲੈਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਹੁਣ ਸੁਚੇਤ ਰਹਿਣਾ ਚਾਹੀਦਾ ਹੈ।
ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਲੋਕਾਂ ਦੇ ਜਾਇਜ਼ ਕੰਮਾਂ ਵਿੱਚ ਕੋਈ ਦੇਰੀ ਨਾ ਕੀਤੀ ਜਾਵੇ ਅਤੇ ਹਰ ਅਰਜ਼ੀ ਜਾਂ ਸ਼ਿਕਾਇਤ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ਬਿਲਡਿੰਗ ਬਰਾਂਚ ਦੇ ਕੰਮਕਾਜ ਵਿੱਚ ਹੋਰ ਸੁਧਾਰ ਲਈ ਵੀ ਕਈ ਮਹੱਤਵਪੂਰਨ ਸੁਝਾਵਾਂ ‘ਤੇ ਚਰਚਾ ਕੀਤੀ ਗਈ।
Advertisement
Advertisement
Advertisement
Advertisement
Scroll to Top