Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 3:08 am

+91 90915 01313 , +91 90916 01313

punjabbanni@gmail.com
punjabbani@yahoo.com

ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ

ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ

ਪਟਿਆਲਾ 7 ਮਈ – ਸੋ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ,ਪਟਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।  ਸਮਾਰੋਹ ਵਿੱਚ ਡਾ. ਭੀਮ ਇੰਦਰ ਸਿੰਘ(ਡਾਇਰੈਕਟਰ , ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੇ ਮੁੱਖ ਮਹਿਮਾਨ ਵਜੋਂ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਉਚੇਚੇ ਤੌਰ ’ਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਕੌਰ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਾਲਜ ਦੇ ਇਸ ਵਿਦਿਅਕ ਸੈਸ਼ਨ ਦੌਰਾਨ ਹੋਈਆਂ ਵੱਖ- ਵੱਖ ਸਰਗਰਮੀਆਂ ਤੇ ਪ੍ਰਾਪਤੀਆਂ ਦੇ ਸੰਬੰਧ ਵਿੱਚ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ।
ਕਾਲਜ ਪ੍ਰਿੰਸੀਪਲ ਨੇ ਸਟਾਫ਼ ਅਤੇ ਵਿਦਿਆਰਥਣਾਂ ਦੀਆਂ ਉੱਘੀਆਂ ਪ੍ਰਾਪਤੀਆਂ, ਕਾਲਜ ਗਤੀਵਿਧੀਆਂ ਅਤੇ ਲੋੜਾਂ ਦਾ ਵੇਰਵਾ ਪੇਸ਼ ਕੀਤਾ। ਉਹਨਾਂ ਨੇ ਇਨਾਮ ਹਾਸਿਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ  ਅਤੇ ਕਿਹਾ ਕਿ ਮੈਂ ਵਹਿਗੁਰੂ ਅੱਗੇ ਅਰਦਾਸ ਕਰਦੀ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਕਾਲਜ ਹੋਰ ਤਰੱਕੀ ਕਰੇ ਅਤੇ ਇਸ ਨੂੰ ਉਚਾਈ ਦੀਆਂ ਸਿਖਰਾਂ ਤੇ ਪਹੁੰਚਾਉਣ ਲਈ ਸਾਨੂੰ  ਸਭ ਨੂੰ ਹੋਰ ਸਖਤ ਮਿਹਨਤ ਕਰਨ ਦਾ ਉਤਸ਼ਾਹ ਅਤੇ ਸਮਰੱਥ ਬਖਸ਼ੇ। ਇਸ ਦੌਰਾਨ ਸਮੂਹ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਾਪਤੀਆਂ ਲਈ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ।

ਡਾ. ਭੀਮ ਇੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥਣਾਂ ਨੂੰ ਚੰਗੇ ਅਧਿਆਪਕ ਬਣ ਕੇ ਆਪਣੇ ਸੱਭਿਆਚਾਰ ਦੀ ਸਾਂਭ ਸੰਭਾਲ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਚੰਗਾ ਅਧਿਆਪਕ ਵਿਦਿਆਰਥੀ ਦੇ ਚਰਿੱਤਰ ਨੂੰ ਅਤੇ ਉਸਦੀ ਜ਼ਿੰਦਗੀ ਨੂੰ ਆਪਣੀ ਸ਼ਖ਼ਸੀਅਤ ਨਾਲ ਪ੍ਰਭਾਵਿਤ ਕਰਕੇ ਉਸਨੂੰ ਇੱਕ ਨਵੀਂ ਸੇਧ ਦਿੰਦਾ ਹੈ। ਇਸ ਲਈ ਅਧਿਆਪਕ ਆਪ ਵੀ ਸੁਯੋਗ ਅਗਵਾਈਕਾਰ ਅਤੇ ਗਿਆਨ ਦਾ ਭਰਪੂਰ ਸਰੋਤ ਹੋਣਾ ਚਾਹੀਦਾ ਹੈ ਤਾਂ ਹੀ ਉਹ ਇਹ ਗੁਣ ਆਪਣੇ ਵਿਦਿਆਰਥੀਆਂ ਵਿੱਚ ਭਰ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਜਵੱਲ ਭਵਿੱਖ ਲਈ ਅਸ਼ੀਰਵਾਦ ਦਿੱਤਾ।

ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਵਿਦਿਆਰਥੀਆਂ ਨੂੰ  ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਤੁਸੀ ਆਉਣ ਵਾਲੇ ਸਮੇਂ ਦਾ ਭਵਿੱਖ ਬਣਨ ਜਾ ਰਹੇ ਹੋ । ਤੁਹਾਨੂੰ ਇਸ ਗੱਲ ਤੇ ਮਾਣ ਹੋਣਾ ਚਾਹੀਦਾ ਹੈ ਕਿ ਤੁਸੀਂ ਅਜਿਹੇ ਕਾਲਜ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਹੋ ਜਿੱਥੇ ਜ਼ਿੰਦਗੀ ਜਿਊਣ ਦਾ ਢੰਗ  ਬਾਖੂਬੀ ਸਿਖਾਇਆ ਜਾਂਦਾ ਹੈ।

Scroll to Top