Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 3:07 am

+91 90915 01313 , +91 90916 01313

punjabbanni@gmail.com
punjabbani@yahoo.com

ਟੀਬੀ ਵਿਰੁੱਧ ਚਲਾਈ ਮੁਹਿੰਮ ਨੂੰ ਮਿਲ ਰਹੀ ਹੈ ਵੱਡੀ ਸਫਲਤਾ : ਆਰਤੀ ਰਾਓ

ਟੀਬੀ ਵਿਰੁੱਧ ਚਲਾਈ ਮੁਹਿੰਮ ਨੂੰ ਮਿਲ ਰਹੀ ਹੈ ਵੱਡੀ ਸਫਲਤਾ : ਆਰਤੀ ਰਾਓ

ਚੰਡੀਗੜ੍ਹ, 8 ਮਈ 2026 : ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਹਰਿਆਣਾ ਵਿਚ ਟੀਬੀ ਵਿਰੁੱਧ ਚਲਾਈ ਮੁਹਿੰਮ ਨੂੰ ਵੱਡੀ ਸਫਲਤਾ ਮਿਲ ਰਹੀ ਹੈ। ਉਨਾ ਦਸ‌ਿਆ ਕਿ 24 ਮਾਰਚ 2026 ਨੂੰ ਵਿਸ਼ਵ ਟੀਬੀ ਦਿਵਸ ਮੌਕੇ ਸ਼ੁਰੂ ਕੀਤੀ ਗਈ 100 ਦਿਨਾਂ ਦੀ ਟੀਬੀ ਉਨਮੂਲਨ ਮੁਹਿੰਮ ਦੇ ਦੂਜੇ ਪੜਾਅ ਦੀ 30 ਦਿਨਾਂ ਦੀ ਰਿਪੋਰਟ ਜਾਰੀ ਕੀਤੀ ਗਈ ਹੈ। ਇਸ ਅਭਿਆਨ ਦੌਰਾਨ ਹੁਣ ਤੱਕ 10,978 ਨਵੇਂ ਟੀਬੀ ਮਰੀਜ਼ਾਂ ਦੀ ਪਛਾਣ ਕੀਤੀ ਗਈ ਹੈ। ਸਿਹਤ ਵਿਭਾਗ ਅਨੁਸਾਰ ਇਹ ਨਤੀਜੇ ਏਆਈ ਅਧਾਰਿਤ ਤਕਨੀਕਾਂ ਅਤੇ ਘਰ-ਘਰ ਪਹੁੰਚ ਕੇ ਕੀਤੀ ਜਾ ਰਹੀ ਜਾਂਚ ਕਾਰਨ ਸੰਭਵ ਹੋਏ ਹਨ।

ਦਸ ਦਈਏ ਕਿ ਹਰਿਆਣਾ ਸਰਕਾਰ ਨੇ ਟੀਬੀ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਆਧੁਨਿਕ ਤਕਨਾਲੋਜੀ, ਜਨ-ਜਾਗਰੂਕਤਾ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਟੀਬੀ ਵਿਰੁੱਧ ਚਲਾਈ ਜਾ ਰਹੀ ਲੜਾਈ ਨੂੰ ਵੱਡੀ ਸਫਲਤਾ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਦੱਸਿਆ ਕਿ ਹੁਣ ਸਿਰਫ਼ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ‘ਤੇ ਨਿਰਭਰ ਨਹੀਂ ਕੀਤਾ ਜਾ ਰਿਹਾ, ਸਗੋਂ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਬਿਨਾਂ ਲੱਛਣ ਵਾਲੇ ਲੋਕਾਂ ਦੀ ਵੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਲੁਕੇ ਹੋਏ ਮਾਮਲੇ ਸਮੇਂ ਸਿਰ ਸਾਹਮਣੇ ਲਿਆਂਦੇ ਜਾ ਸਕਣ। ਉਨਾ ਕਿਹਾ ਕਿ ਸੂਬਾ ਸਰਕਾਰ ਦਾ ਮਕਸਦ ਟੀਬੀ ਦੀ ਸਮੇਂ ਸਿਰ ਪਛਾਣ ਕਰਕੇ ਇਸ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਨਾ ਹੈ।

Scroll to Top