Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:19 pm

+91 90915 01313 , +91 90916 01313

punjabbanni@gmail.com
punjabbani@yahoo.com

ਬੰਗਾਲ ‘ਚ ਭਾਜਪਾ ਯੁੱਗ ਦੀ ਸ਼ੁਰੂਆਤ : ਬੰਗਾਲ ਦੇ ਮੁੱਖ ਮੰਤਰੀ ਵਜੋ ਸੁਵੇਂਦੂ ਅਧਿਕਾਰੀ ਨੇ ਸੰਭਾਲੀ ਕਮਾਨ

ਬੰਗਾਲ ‘ਚ ਭਾਜਪਾ ਯੁੱਗ ਦੀ ਸ਼ੁਰੂਆਤ : ਬੰਗਾਲ ਦੇ ਮੁੱਖ ਮੰਤਰੀ ਵਜੋ ਸੁਵੇਂਦੂ ਅਧਿਕਾਰੀ ਨੇ ਸੰਭਾਲੀ ਕਮਾਨ

ਕੋਲਕਾਤਾ, 9 ਮਈ 2026 : ਪੱਛਮੀ ਬੰਗਾਲ ਦੀ ਸਿਆਸਤ ਵਿਚ ਉਥਲ ਪੁਥਲ ਤੋ ਬਾਅਦ ਹੁਣ ਨਵੇ ਭਾਜਪਾ ਯੁੱਗ ਦੀ ਸੁਰੂਆਤ ਹੋ ਗਈ ਹੈ। ਇਕ ਸਮਾਗਮ ਦੌਰਾਨ ਕੋਲਕਾਤਾ ਦੇ ਇਤਿਹਾਸਕ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ, ਜਿਨਾ ਨੂੰ ਸਾਰਿਆਂ ਵਲੋ ਵਧਾਈਆਂ ਦਿਤੀਆਂ ਜਾ ਰਹੀਆਂ ਹਨ।

ਦਸ ਦਈਏ ਕਿ ਸੁਵੇਂਦੂ ਅਧਿਕਾਰੀ ਦੀ ਤਾਜਪੋਸ਼ੀ ਨੂੰ ਸੂਬੇ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ, ਕਿਉਂਕਿ ਇਸ ਨਾਲ ਲੰਬੇ ਸਮੇਂ ਤੋਂ ਚੱਲ ਰਹੇ ਸਿਆਸੀ ਸਮੀਕਰਨਾਂ ਵਿੱਚ ਵੱਡੀ ਤਬਦੀਲੀ ਆਈ ਹੈ।

ਸਹੁੰ ਚੁੱਕ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਸਮਾਗਮ ਦੌਰਾਨ ਉਸ ਵੇਲੇ ਖਾਸ ਮਾਹੌਲ ਬਣ ਗਿਆ ਜਦੋਂ ਸਹੁੰ ਲੈਣ ਤੋਂ ਬਾਅਦ ਸੁਵੇਂਦੂ ਅਧਿਕਾਰੀ ਨੇ ਪ੍ਰਧਾਨ ਮੰਤਰੀ ਮੋਦੀ ਕੋਲ ਜਾ ਕੇ ਉਨ੍ਹਾਂ ਦੇ ਚਰਨ ਛੂਹ ਕੇ ਆਸ਼ੀਰਵਾਦ ਪ੍ਰਾਪਤ ਕੀਤਾ।

ਮੁੱਖ ਮੰਤਰੀ ਦੇ ਨਾਲ ਭਾਜਪਾ ਦੇ ਸੀਨੀਅਰ ਨੇਤਾ ਦਿਲੀਪ ਘੋਸ਼ ਸਮੇਤ ਚਾਰ ਵਿਧਾਇਕਾਂ ਨੇ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਨਵੀਂ ਸਰਕਾਰ ਦੇ ਗਠਨ ਨਾਲ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਕੋਲਕਾਤਾ ਸਮੇਤ ਕਈ ਸ਼ਹਿਰਾਂ ਵਿੱਚ ਜਸ਼ਨ ਮਨਾਏ ਗਏ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਨੂੰ ਵਧਾਈ ਦਿੰਦਿਆਂ ਆਸ ਜਤਾਈ ਕਿ ਨਵੀਂ ਸਰਕਾਰ ਪੱਛਮੀ ਬੰਗਾਲ ਨੂੰ ਵਿਕਾਸ ਅਤੇ ਸੁਸ਼ਾਸਨ ਦੀ ਨਵੀਂ ਦਿਸ਼ਾ ਵੱਲ ਲੈ ਕੇ ਜਾਵੇਗੀ।

 

Advertisement
Advertisement
Advertisement
Advertisement
Scroll to Top