Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:01 pm

+91 90915 01313 , +91 90916 01313

punjabbanni@gmail.com
punjabbani@yahoo.com

ਮੰਤਰੀ ਮੰਡਲ ਵਿਸਥਾਰ ‘ਤੇ ਮਾਇਆਵਤੀ ਦਾ ਨਿਸ਼ਾਨਾ, ਭਾਜਪਾ ਸਰਕਾਰ ਨੂੰ ਘੇਰਿਆ

ਮੰਤਰੀ ਮੰਡਲ ਵਿਸਥਾਰ ‘ਤੇ ਮਾਇਆਵਤੀ ਦਾ ਨਿਸ਼ਾਨਾ, ਭਾਜਪਾ ਸਰਕਾਰ ਨੂੰ ਘੇਰਿਆ

ਲਖਨਊ, 11 ਮਈ : ਉੱਤਰ ਪ੍ਰਦੇਸ਼ ਵਿੱਚ ਹੋਏ ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੀ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਭਾਜਪਾ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਸਰਕਾਰ ਦੇ ਹਰ ਫੈਸਲੇ ਦਾ ਲਾਭ ਆਮ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ, ਨਹੀਂ ਤਾਂ ਜਨਤਾ ਇਸਨੂੰ ਸਿਰਫ਼ ਰਾਜਨੀਤਿਕ ਦਾਅਵਾਂ ਵਜੋਂ ਹੀ ਵੇਖੇਗੀ।

ਜਿਕਰਯੋਗ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਰੀ ਆਪਣੇ ਬਿਆਨ ਵਿੱਚ ਮਾਇਆਵਤੀ ਨੇ ਕਿਹਾ ਕਿ ਮੰਤਰੀ ਮੰਡਲ ਦਾ ਵਿਸਥਾਰ ਕਿਸੇ ਵੀ ਸੱਤਾਧਾਰੀ ਪਾਰਟੀ ਦਾ ਅੰਦਰੂਨੀ ਮਾਮਲਾ ਹੁੰਦਾ ਹੈ, ਇਸ ਲਈ ਇਸ ‘ਤੇ ਸਿੱਧੀ ਟਿੱਪਣੀ ਕਰਨਾ ਠੀਕ ਨਹੀਂ। ਪਰ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਫੈਸਲਿਆਂ ਦਾ ਸਿੱਧਾ ਲਾਭ ਆਮ ਜਨਤਾ ਤੱਕ ਪਹੁੰਚਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਗਰੀਬ ਵਰਗ, ਮਜ਼ਦੂਰਾਂ, ਕਿਸਾਨਾਂ ਅਤੇ ਨੌਜਵਾਨਾਂ ਲਈ ਜੇਕਰ ਕੋਈ ਠੋਸ ਨਤੀਜੇ ਸਾਹਮਣੇ ਨਹੀਂ ਆਉਂਦੇ, ਤਾਂ ਲੋਕ ਇਸਨੂੰ ਸਿਰਫ਼ ਸਿਆਸੀ ਸੰਤੁਲਨ ਬਣਾਉਣ ਦੀ ਕੋਸ਼ਿਸ਼ ਹੀ ਸਮਝਣਗੇ। ਮਾਇਆਵਤੀ ਨੇ ਮਹਿਲਾਵਾਂ ਦੀ ਸੁਰੱਖਿਆ ਅਤੇ ਸਨਮਾਨ ਦੇ ਮਸਲੇ ਨੂੰ ਵੀ ਉਭਾਰਦਿਆਂ ਕਿਹਾ ਕਿ ਸਰਕਾਰ ਦੀ ਅਸਲੀ ਕਸੌਟੀ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਲਿਆਉਣ ਨਾਲ ਹੀ ਹੋਵੇਗੀ।

Advertisement
Advertisement
Advertisement
Advertisement
Scroll to Top