Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:44 am

+91 90915 01313 , +91 90916 01313

punjabbanni@gmail.com
punjabbani@yahoo.com

ਸੋਮਨਾਥ ਯਾਤਰਾ ਲਈ ਵਿਸ਼ੇਸ਼ ਰੇਲ 8 ਜੂਨ ਨੂੰ ਹੋਵੇਗੀ ਰਵਾਨਾ : ਨਾਇਬ ਸੈਣੀ

ਸੋਮਨਾਥ ਯਾਤਰਾ ਲਈ ਵਿਸ਼ੇਸ਼ ਰੇਲ 8 ਜੂਨ ਨੂੰ ਹੋਵੇਗੀ ਰਵਾਨਾ : ਨਾਇਬ ਸੈਣੀ

ਕੁਰੂਕਸ਼ੇਤਰ, 11 ਮਈ 2026 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸ਼ਰਧਾਲੂਆਂ ਨੂੰ ਸੋਮਨਾਥ ਧਾਮ ਦੇ ਦਰਸ਼ਨ ਕਰਵਾਉਣ ਲਈ 8 ਜੂਨ ਨੂੰ ਇੱਕ ਵਿਸ਼ੇਸ਼ ਰੇਲਗੱਡੀ ਰਵਾਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਯਾਤਰਾ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸ਼ਾਹ ਅਤੇ ਆਸਥਾ ਦੇਖਣ ਨੂੰ ਮਿਲ ਰਹੀ ਹੈ। ਦਸ ਦਈਏ ਕਿ ਸਰਦਾਰ ਵੱਲਭਭਾਈ ਪਟੇਲ ਨੇ ਸੋਮਨਾਥ ਦੇ ਪੁਨਰਨਿਰਮਾਣ ਦਾ ਸੰਕਲਪ ਲਿਆ ਸੀ ਅਤੇ 1951 ਵਿੱਚ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਵੱਲੋਂ ਇਸ ਦਾ ਉਦਘਾਟਨ ਕੀਤਾ ਗਿਆ ਸੀ।

ਮੁੱਖ ਮੰਤਰੀ ਐਤਵਾਰ ਨੂੰ ਕੁਰੂਕਸ਼ੇਤਰ ਦੌਰੇ ‘ਤੇ ਸਨ, ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਪਵਿੱਤਰ ਜੋਤੀਸਰ ਤੀਰਥ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਪਿਹੋਵਾ ਦੇ ਅਰੁਣਾਏ ਪਿੰਡ ਵਿੱਚ ਸਥਿਤ ਸ਼੍ਰੀ ਸੰਗਮੇਸ਼ਵਰ ਮਹਾਦੇਵ ਮੰਦਿਰ ਪਹੁੰਚੇ, ਜਿੱਥੇ ਸੋਮਨਾਥ ਸਵਾਭਿਮਾਨ ਪਰਵ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਲਸ਼ ਯਾਤਰਾ ਨੂੰ ਹਰੀ ਝੰਡੀ ਵੀ ਦਿਖਾਈ ਅਤੇ ਧਾਰਮਿਕ ਰਸਮਾਂ ਵਿੱਚ ਭਾਗ ਲਿਆ। ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦਾ ਲਾਈਵ ਪ੍ਰਸਾਰਣ ਵੀ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਨਾਇਬ ਸੈਣੀ ਨੇ ਕਿਹਾ ਕਿ ਸੋਮਨਾਥ ਮੰਦਿਰ ਸਿਰਫ਼ ਇੱਕ ਧਾਰਮਿਕ ਅਸਥਾਨ ਨਹੀਂ, ਸਗੋਂ ਭਾਰਤ ਦੀ ਅਟੱਲ ਆਸਥਾ ਅਤੇ ਸ਼ੌਰਯ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਕਈ ਵਾਰ ਹਮਲਿਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਸੋਮਨਾਥ ਮੰਦਿਰ ਮੁੜ ਖੜ੍ਹਾ ਹੋਇਆ, ਜੋ ਦੇਸ਼ ਦੀ ਆਤਮਿਕ ਤਾਕਤ ਨੂੰ ਦਰਸਾਉਂਦਾ ਹੈ।

Advertisement
Advertisement
Advertisement
Advertisement
Scroll to Top