Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:47 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਜੱਸੋਵਾਲ ਵਿੱਚ ਸਿਹਤ ਮੰਤਰੀ ਨੇ ਕੀਤਾ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ

ਪਿੰਡ ਜੱਸੋਵਾਲ ਵਿੱਚ ਸਿਹਤ ਮੰਤਰੀ ਨੇ ਕੀਤਾ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ

ਪਟਿਆਲਾ 4 ਮਈ : ਪਟਿਆਲਾ ਦਿਹਾਤੀ ਦੇ ਪਿੰਡ ਜੱਸੋਵਾਲ ਵਿੱਚ ਅੱਜ ਇੱਕ ਮਹੱਤਵਪੂਰਨ ਵਿਕਾਸੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਹ ਖੇਡ ਮੈਦਾਨ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ।

ਸਿਹਤ ਮੰਤਰੀ ਨੇ ਦਸਿਆ ਕਿ ਇਹ ਪ੍ਰੋਜੈਕਟ ਪੰਜਾਬ ਸਰਕਾਰ ਦੀ ਵੱਡੀ ਪਹਿਲ ਦਾ ਹਿੱਸਾ ਹੈ, ਜਿਸ ਤਹਿਤ ਸੂਬੇ ਭਰ ਵਿੱਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ। ਓਹਨਾ ਦਸਿਆ ਕਿ ਪਹਿਲੇ ਚਰਣ ਅਧੀਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਮੈਦਾਨਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਖੇਡਾਂ ਦਾ ਮਾਹੌਲ ਤਿਆਰ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨਾ ਹੈ।ਓਹਨਾ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੋਂਧ ਦਾ ਧੰਨਵਾਦ ਕੀਤਾ।

ਡਾ ਬਲਬੀਰ ਸਿੰਘ ਨੇ ਦਸਿਆ ਕਿ ਇਹ ਮੈਦਾਨ ਹਰ ਵਰਗ ਦੇ ਲੋਕਾਂ ਲਈ ਸੁਵਿਧਾਜਨਕ ਬਣਾਇਆ ਗਿਆ ਹੈ। ਜਿੱਥੇ ਨੌਜਵਾਨਾਂ ਨੂੰ ਕ੍ਰਿਕਟ, ਫੁੱਟਬਾਲ, ਵਾਲੀਬਾਲ ਵਰਗੀਆਂ ਖੇਡਾਂ ਲਈ ਉਚਿਤ ਢਾਂਚਾ ਪ੍ਰਦਾਨ ਕੀਤਾ ਗਿਆ ਹੈ, ਉੱਥੇ ਹੀ ਬਜ਼ੁਰਗਾਂ ਲਈ ਯੋਗਾ ਅਤੇ ਸਵੇਰੇ-ਸ਼ਾਮ ਦੀ ਸੈਰ ਲਈ ਵੀ ਖੁੱਲ੍ਹੀ ਤੇ ਸੁੰਦਰ ਜਗ੍ਹਾ ਮੁਹੱਈਆ ਕਰਵਾਈ ਗਈ ਹੈ।

ਇਸ ਮੌਕੇ ‘ਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਵੱਡੇ ਪੱਧਰ ‘ਤੇ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ “ਮਾਨ ਸਰਕਾਰ ਪੰਜਾਬ ਨੂੰ ਨਵੀਂ ਪਛਾਣ ਦੇ ਰਹੀ ਹੈ, ਜਿੱਥੇ ਪਿੰਡ-ਪਿੰਡ ਆਧੁਨਿਕ ਖੇਡ ਮੈਦਾਨ ਬਣ ਰਹੇ ਹਨ ਅਤੇ ਨੌਜਵਾਨਾਂ ਨੂੰ ਆਪਣੀ ਕਾਬਲਿਯਤ ਨਿਖਾਰਨ ਦੇ ਮੌਕੇ ਮਿਲ ਰਹੇ ਹਨ।”

ਸਿਹਤ ਮੰਤਰੀ ਨੇ ਖਿਡਾਰੀਆਂ ਲਈ ਸਪੋਰਟਸ ਕਿਟਾਂ ਮੁਹੱਈਆ ਕਰਵਾਈਆਂ ਅਤੇ ਪ੍ਰੋਫੈਸ਼ਨਲ ਟ੍ਰੇਨਿੰਗ ਲਈ ਮਾਹਿਰ ਟ੍ਰੇਨਰ ਵੀ ਨਿਯੁਕਤ ਕੀਤੇ । ਇਸ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਹੁਨਰ ਦਿਖਾਉਣ ਦਾ ਮੌਕਾ ਮਿਲੇਗਾ।

ਪਿੰਡ ਵਾਸੀਆਂ ਨੇ ਇਸ ਪਹਿਲ ਦਾ  ਸਿਹਤ ਮੰਤਰੀ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਮੈਦਾਨ ਨਾ ਸਿਰਫ਼ ਖੇਡਾਂ ਲਈ ਸਹੂਲਤਾਂ ਦੇਵੇਗਾ, ਸਗੋਂ ਪਿੰਡ ਦੇ ਸਮੂਹਿਕ ਜੀਵਨ ਨੂੰ ਵੀ ਮਜ਼ਬੂਤ ਕਰੇਗਾ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top