Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਟੀਵੀਕੇ ਦੀ ਸ਼ਾਨਦਾਰ ਜਿੱਤ ਤੋ ਬਾਅਦ ਚੇਨਈ ‘ਚ ਵਿਜੇ ਦੇ ਘਰ ਬਾਹਰ ਵਧਾਈ ਭਾਰੀ ਸੁਰੱਖਿਆ

ਟੀਵੀਕੇ ਦੀ ਸ਼ਾਨਦਾਰ ਜਿੱਤ ਤੋ ਬਾਅਦ ਚੇਨਈ ‘ਚ ਵਿਜੇ ਦੇ ਘਰ ਬਾਹਰ ਵਧਾਈ ਭਾਰੀ ਸੁਰੱਖਿਆ

ਚੇਨਈ, 05 ਮਈ 2026 : ਦੇਸ਼ ਅੰਦਰ ਚਲੇ ਚੋਣ ਘਮਾਸਾਨ ਤੋ ਬਾਅਦ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਸਫਲਤਾ ਹਾਸਲ ਕਰਨ ਤੋਂ ਬਾਅਦ ਵਿਜੇ ਦੇ ਚੇਨਈ ਸਥਿਤ ਨਿਵਾਸ ਅਤੇ ਪਾਰਟੀ ਦਫ਼ਤਰ ਦੇ ਬਾਹਰ ਸੁਰੱਖਿਆ ਪ੍ਰਬੰਧ ਕਾਫ਼ੀ ਸਖ਼ਤ ਕਰ ਦਿੱਤੇ ਗਏ ਹਨ । ਚੋਣ ਨਤੀਜਿਆਂ ਤੋਂ ਬਾਅਦ ਸਮਰਥਕਾਂ ਦੀ ਵੱਡੀ ਭੀੜ ਇਕੱਠੀ ਹੋ ਰਹੀ ਹੈ, ਜਿਸਨੂੰ ਦੇਖਦੇ ਹੋਏ ਪੁਲਿਸ ਨੇ ਵੱਡੀ ਗਿਣਤੀ ਵਿੱਚ ਜਵਾਨ ਤਾਇਨਾਤ ਕਰ ਦਿੱਤੇ ਹਨ।

ਇਸ ਦਰਮਿਆਨ, ਵਿਜੇ ਦੇ ਪਿਤਾ ਐਸ.ਏ. ਚੰਦਰਸ਼ੇਖਰ ਨੇ ਆਪਣੇ ਪੁੱਤਰ ਦੀ ਇਸ ਕਾਮਯਾਬੀ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲਾ ਪਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਵਿਜੇ ਦਾ ਵਿਸ਼ਵਾਸ ਕਾਫ਼ੀ ਮਜ਼ਬੂਤ ਰਿਹਾ ਅਤੇ ਉਹ ਸ਼ੁਰੂ ਤੋਂ ਹੀ ਇਸ ਜਿੱਤ ਲਈ ਪੂਰੀ ਤਰ੍ਹਾਂ ਨਿਸ਼ਚਿਤ ਸੀ।

ਜਿਕਰਯੋਗ ਹੈਕਿ ਪੇਰੰਬੁਰ ਵਿਧਾਨ ਸਭਾ ਹਲਕੇ ਤੋਂ ਜਿੱਤ ਦਰਜ ਕਰਨ ਵਾਲੇ ਅਤੇ ਤਾਮਿਲਗਾ ਵੇਤਰੀ ਕਜ਼ਗਮ ਦੇ ਮੁਖੀ ਵਿਜੇ ਦੇ ਘਰ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਮਜ਼ਬੂਤ ਕੀਤਾ ਗਿਆ ਹੈ। ਟੀਵੀਕੇ ਨੇ 234 ਵਿੱਚੋਂ 108 ਸੀਟਾਂ ਜਿੱਤ ਕੇ ਸੂਬੇ ਦੀ ਸਭ ਤੋਂ ਵੱਡੀ ਪਾਰਟੀ ਵਜੋਂ ਆਪਣੀ ਮਜ਼ਬੂਤ ਪਕੜ ਦਰਸਾਈ ਹੈ।

Scroll to Top