Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:32 pm

+91 90915 01313 , +91 90916 01313

punjabbanni@gmail.com
punjabbani@yahoo.com

ਹੈਜਾ ਅਧਿਸੂਚਨਾ ਐਕਟ ਅਧੀਨ ਫਲ ਤੇ ਸਬਜ਼ੀ ਵੇਚਣ ਵਾਲੇ ਰੇਹੜੀ/ਫੜੀ ਵਾਲਿਆਂ ਦੀ ਜਾਂਚ

ਹੈਜਾ ਅਧਿਸੂਚਨਾ ਐਕਟ ਅਧੀਨ ਫਲ ਤੇ ਸਬਜ਼ੀ ਵੇਚਣ ਵਾਲੇ ਰੇਹੜੀ/ਫੜੀ ਵਾਲਿਆਂ ਦੀ ਜਾਂਚ

ਪਟਿਆਲਾ 6 ਮਈ – ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਹੈਜਾ ਅਧਿਸੂਚਨਾ ਐਕਟ ਦੇ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲ ਤੇ ਸਬਜ਼ੀ ਵੇਚਣ ਵਾਲੇ ਰੇਹੜੀ/ਫੜੀ ਵਾਲਿਆਂ ਅਤੇ ਸਬਜ਼ੀ ਮੰਡੀ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਸਿਹਤ ਵਿਭਾਗ ਦੀ ਟੀਮ ਵੱਲੋਂ ਫਲ/ਸਬਜੀ ਵਿਕਰੇਤਾਵਾਂ ਨੂੰ ਦੂਸ਼ਿਤ ਪਾਣੀ ਅਤੇ ਭੋਜਨ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਸਬੰਧ ਵਿੱਚ ਜਾਗਰੂਕ ਕੀਤਾ।

ਇਸ ਦੌਰਾਨ ਸਫ਼ਾਈ ਪ੍ਰਬੰਧਾਂ ਦੀ ਜਾਂਚ ਕੀਤੀ ਗਈ ਅਤੇ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਗਈ ਕਿ ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਿਆ ਜਾਵੇ, ਸਾਫ਼ ਪਾਣੀ ਦੀ ਵਰਤੋਂ ਕੀਤੀ ਜਾਵੇ ਅਤੇ ਗੰਦਗੀ ਤੋਂ ਦੂਰ ਰਹਿੰਦੇ ਹੋਏ ਸਿਹਤ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ।

ਜਿਲ੍ਹਾ ਐਪੀਡੀਮੋਲੋਜਿਸਟ ਆਈ.ਡੀ.ਐਸ.ਪੀ ਡਾ.ਦਿਵਜੋਤ ਸਿੰਘ ਨੇ ਦੱਸਿਆ ਕਿ ਹੈਜਾ, ਡਾਈਰੀਆ, ਪੀਲੀਆ ਆਦਿ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਫ਼ਾਈ ਬਹੁਤ ਜ਼ਰੂਰੀ ਹੈ ਅਤੇ ਇਸ ਤਰ੍ਹਾਂ ਦੀਆਂ ਜਾਂਚਾਂ ਅੱਗੇ ਵੀ ਜਾਰੀ ਰਹਿਣਗੀਆਂ। ਇਸ ਦੌਰਾਨ ਪੀਣ ਵਾਲੇ ਪਾਣੀ ਦੇ 10 ਸੈਂਪਲ ਵੀ ਲਏ ਗਏ। ਉਹਨਾਂ ਵੱਲੋਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਸਿਰਫ਼ ਸਾਫ਼-ਸੁਥਰੀ ਥਾਵਾਂ ਤੋਂ ਹੀ ਫਲ ਅਤੇ ਸਬਜ਼ੀਆਂ ਖਰੀਦਣ ਅਤੇ ਸਿਹਤ ਨਿਯਮਾਂ ਦੀ ਪਾਲਣਾ ਕਰਨ ਵਿੱਚ ਸਹਿਯੋਗ ਦੇਣ। ਇਸ ਮੌਕੇ ਹੇਲਥ ਸੁਪਰਵਾਈਜ਼ਰ ਅਨਿਲ ਗੁਰੂ ਅਤੇ ਲਖਬੀਰ ਸਿੰਘ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top