Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 4:06 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ 6 ਮਈ : ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀਬਾੜੀ ਵਿਭਾਗ ਪਟਿਆਲਾ ਵੱਲੋ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਪ ਦਾ ਆਯੋਜਨ-  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਮੰਤਰੀ ਮਾਨਯੋਗ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਅਤੇ ਐਮ.ਐਲ.ਏ ਨਾਭਾ ਸ. ਗੁਰਦੇਵ ਸਿੰਘ ਦੇਵ ਮਾਨ ਦੀ ਪ੍ਰਧਾਨਗੀ ਹੇਠ ਜਿਲ੍ਹਾ ਪਟਿਆਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਇੱਕ ਰੋਜਾ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਮਿਤੀ 05-05-2026 ਨੂੰ ਪੰਜਾਬ ਫਾਰਮ, ਨੇੜੇ ਪ੍ਰੀਤ ਕੰਬਾਈਨ, ਨਾਭਾ ਵਿਖੇ ਕੀਤਾ ਗਿਆ।
ਇਸ ਕੈਂਪ ਦਾ ਉਦਘਾਟਨ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ) ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਵੱਖ ਵੱਖ ਬਲਾਕਾਂ ਤੋਂ ਆਏ ਲਗਭਗ 1000 ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲੀ ਵਿਭਿੰਨਤਾ ਸਕੀਮ ਅਧੀਨ ਪਕਾਵੀ ਮੱਕੀ ਹੇਠ ਰਕਬਾ ਲਿਆਂਦਾ ਜਾਵੇ ਅਤੇ ਸਰਕਾਰ ਵੱਲੋਂ ਪ੍ਰਤੀ ਹੈਕ. 17500/- ਰੁਪਏ ਦਾ ਵਿੱਤੀ ਲਾਭ ਕੀਤਾ ਜਾਵੇ।  ਝੋਨੇ ਦੀ ਸਿੱਧੀ ਬਿਜਾਈ ਹੇਠ ਸਰਕਾਰ ਵੱਲੋਂ 1500/- ਰੁਪਏ ਪ੍ਰਤੀ ਏਕੜ ਦੀ ਵਿੱਤੀ ਰਾਸ਼ੀ ਕਿਸਾਨਾਂ ਨੂੰ ਦਿੱਤੀ ਜਾਵੇਗੀ, ਜਿਸ ਲਈ ਕਿਸਾਨ ਆਪਣੀ ਰਜਿਸਟ੍ਰੇਸ਼ਨ ਮਿਤੀ 15-05-2026 ਤੋਂ  www.agrimachinerypb.com ਉੱਪਰ ਕਰ ਸਕਦੇ ਹਨ।
ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਲਵਾਈ ਜਿਲ੍ਹਾ ਪਟਿਆਲਾ ਵਿੱਚ ਮਿਤੀ 09-06-2026 ਤੋਂ ਸ਼ੁਰੂ ਹੋਵੇਗੀ ਅਤੇ ਅਪੀਲ ਕੀਤੀ ਕਿ ਕਿਸਾਨ ਘੱਟ ਸਮਾਂ ਲੈਣ ਵਾਲੀਆਂ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਸਮੇ ਸਿਰ ਕਰਨ ਅਤੇ ਦੱਸਿਆ ਕਿ ਬਿਜਾਈ ਤੋਂ ਪਹਿਲਾਂ ਕਿਸਾਨ ਬੀਜ ਨੂੰ ਸੋਧ ਕੇ ਹੀ ਬੀਜਣ ਤਾਂ ਜੋ ਵੱਖ ਵੱਖ ਤਰ੍ਹਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਪਹਿਲਾਂ ਹੀ ਕੀਤੀ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਮਿੱਟੀ ਪਾਣੀ ਪਰਖ ਦੇ ਆਧਾਰ ਤੇ ਖਾਦਾਂ ਦੀ ਸੰਤੁਲਿਤ ਵਰਤੋ ਕਰਨ ਅਤੇ ਬੇਲ਼ੋੜੇ ਖਰਚਿਆਂ ਤੋਂ ਬਚਣ।
Scroll to Top