Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 4:00 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਅੰਦਰ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਨੇ ਭਾਜਪਾ ਤੇ ਲਾਏ ਦੋਸ਼

ਪੰਜਾਬ ਅੰਦਰ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਨੇ ਭਾਜਪਾ ਤੇ ਲਾਏ ਦੋਸ਼

ਚੰਡੀਗੜ੍ਹ, 06 ਮਈ 2026 : ਪੰਜਾਬ ਅੰਦਰ ਹੋਏ ਧਮਾਕਿਆਂ ਕਾਰਨ ਜਿਥੇ ਲੋਕਾਂ ਅੰਦਰ ਭਾਰੀ ਡਰ ਤੇ ਸਹਿਮ ਹੈ, ਉਥੇ ਇਸਨੂੰ ਲੈ ਕੇ ਸਿਆਸਤ ਪੂਰੀਤਰ੍ਹਾ ਗਰਮਾ ਗਈ ਹੈ। ਇਨਾ ਧਮਾਕਿਆਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਵਿੱਚ ਹੋਏ ਧਮਾਕੇ ਨੂੰ ਲੈ ਕੇ ਭਾਜਪਾ ‘ਤੇ ਤਿੱਖੇ ਇਲਜ਼ਾਮ ਲਗਾਏ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਜਪਾ ਦੀ ਰਣਨੀਤੀ ਹਮੇਸ਼ਾ ਤੋਂ ਹੀ ਪਹਿਲਾਂ ਤਣਾਅ ਪੈਦਾ ਕਰਨ, ਛੋਟੇ ਧਮਾਕੇ ਕਰਵਾ ਕੇ ਲੋਕਾਂ ਵਿੱਚ ਡਰ ਫੈਲਾਉਣ ਅਤੇ ਫਿਰ ਧਰਮ ਤੇ ਜਾਤੀ ਦੇ ਆਧਾਰ ‘ਤੇ ਵੰਡ ਕਰਨ ਦੀ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਰਾ ਕੁਝ ਚੋਣਾਂ ਤੋਂ ਪਹਿਲਾਂ ਮਾਹੌਲ ਤਿਆਰ ਕਰਨ ਲਈ ਕੀਤਾ ਜਾ ਰਿਹਾ ਹੈ।

ਦਸ ਦਈਏ ਕਿ ਇਸ ਮਾਮਲੇ ਨੂੰ ਲੈ ਕੇ ਸੂਬੇ ਦੀ ਸਿਆਸਤ ਵਿੱਚ ਤਣਾਅ ਵਧਦਾ ਦਿਖਾਈ ਦੇ ਰਿਹਾ ਹੈ, ਜਦਕਿ ਸੁਰੱਖਿਆ ਏਜੰਸੀਆਂ ਘਟਨਾਵਾਂ ਦੇ ਅਸਲ ਕਾਰਨਾਂ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਵੀ ਮੁਸ਼ਕਲ ਦੌਰਾਂ ਦਾ ਸਾਹਮਣਾ ਕਰ ਚੁੱਕਾ ਹੈ ਅਤੇ ਲੋਕ ਹੁਣ ਕਿਸੇ ਵੀ ਤਰ੍ਹਾਂ ਦੀ ਅਸਥਿਰਤਾ ਨੂੰ ਬਰਦਾਸ਼ਤ ਨਹੀਂ ਕਰਨਗੇ।

Scroll to Top