Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 12:27 pm

+91 90915 01313 , +91 90916 01313

punjabbanni@gmail.com
punjabbani@yahoo.com

ਜਨਗਣਨਾ 2026: ਪਟਿਆਲਾ ਨਗਰ ਨਿਗਮ ਦੀ ਹੱਦ ਅੰਦਰ ਪਹਿਲੇ ਪੜਾਅ ਦਾ ਕੰਮ ਜ਼ੋਰਾਂ 'ਤੇ

ਜਨਗਣਨਾ 2026: ਪਟਿਆਲਾ ਨਗਰ ਨਿਗਮ ਦੀ ਹੱਦ ਅੰਦਰ ਪਹਿਲੇ ਪੜਾਅ ਦਾ ਕੰਮ ਜ਼ੋਰਾਂ 'ਤੇ

ਪਟਿਆਲਾ, 29 ਮਈ : ਨਗਰ ਨਿਗਮ ਪਟਿਆਲਾ ਦੀ ਹੱਦ ਅੰਦਰ ਜਨਗਣਨਾ ਦੇ ਪਹਿਲੇ ਪੜਾਅ  ਦਾ ਕਾਰਜ ਪੂਰੀ ਸਰਗਰਮੀ ਅਤੇ ਪਾਰਦਰਸ਼ਤਾ ਨਾਲ ਚੱਲ ਰਿਹਾ ਹੈ। ਇਸ ਸਬੰਧੀ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ 15 ਮਈ ਤੋਂ 13 ਜੂਨ ਦੇ ਨਿਰਧਾਰਿਤ ਸਮੇਂ ਦੇ ਵਿੱਚ ਮੁਕੰਮਲ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਕੰਮ ਨੂੰ ਬਹੁਤ ਹੀ ਸੁਚੱਜੇ, ਆਧੁਨਿਕ ਅਤੇ ਡਿਜੀਟਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਵੱਲੋਂ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

60 ਵਾਰਡਾਂ ਲਈ ਬਣਾਏ 685 ਹਾਊਸ ਲਿਸਟਿੰਗ ਬਲਾਕ- (ਡੱਬੀ)
ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਜਨਗਣਨਾ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਅਤੇ ਕੰਮ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਨਗਰ ਨਿਗਮ ਦੇ ਅੰਤਰਗਤ ਆਉਂਦੇ ਸਾਰੇ 60 ਵਾਰਡਾਂ ਨੂੰ 685 ਹਾਊਸ ਲਿਸਟਿੰਗ ਬਲਾਕਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 685 ਬਲਾਕਾਂ ਵਿੱਚ ਇੰਨੇ ਹੀ (685) ਅਧਿਕਾਰਤ ਗਣਨਾਕਾਰ ਤਾਇਨਾਤ ਕੀਤੇ ਗਏ ਹਨ, ਜੋ ਰੋਜ਼ਾਨਾ ਹਰ ਵਾਰਡ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਬੜੀ ਜ਼ਿੰਮੇਵਾਰੀ ਨਾਲ ਕਰ ਰਹੇ ਹਨ। ਸਾਰਾ ਸਟਾਫ਼ ਪੂਰੀ ਤਰ੍ਹਾਂ ਸਿਖਲਾਈ ਪ੍ਰਾਪਤ ਹੈ ਤਾਂ ਜੋ ਅੰਕੜੇ ਇਕੱਠੇ ਕਰਨ ਵਿੱਚ ਕੋਈ ਗਲਤੀ ਨਾ ਹੋਵੇ।

ਡਿਸਟ੍ਰਿਕਟ ਕੋਆਰਡੀਨੇਟਰ ਵੱਲੋਂ ਫੀਲਡ ਦਾ ਦੌਰਾ ਅਤੇ ਚੈਕਿੰਗ -(ਡੱਬੀ)
ਜਨਗਣਨਾ ਦੇ ਕੰਮ ਦੀ ਗੁਣਵੱਤਾ ਅਤੇ ਪ੍ਰਗਤੀ ਨੂੰ ਜਾਂਚਣ ਲਈ ਅੱਜ ਸੈਂਸਸ ਦੀ ਡਿਸਟ੍ਰਿਕਟ ਕੋਆਰਡੀਨੇਟਰ ਪਟਿਆਲਾ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਨਿੱਜੀ ਤੌਰ ‘ਤੇ ਦੌਰਾ ਕੀਤਾ ਗਿਆ। ਉਨ੍ਹਾਂ ਨੇ ਫੀਲਡ ਵਿੱਚ ਜਾ ਕੇ ਇਨੂਮੀਰੇਸ਼ਨ ਕਰ ਰਹੇ ਗਣਨਾਕਾਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਕੋਆਰਡੀਨੇਟਰ ਨੇ ਮੁਲਾਜ਼ਮਾਂ ਵੱਲੋਂ ਦਰਜ ਕੀਤੇ ਜਾ ਰਹੇ ਵੇਰਵਿਆਂ ਨੂੰ ਖ਼ੁਦ ਦੇਖਿਆ ਅਤੇ ਫੀਲਡ ਸਟਾਫ਼ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕੰਮ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਸ਼ਹਿਰ ਵਾਸੀਆਂ ਨੂੰ ਵਿਸ਼ੇਸ਼ ਅਪੀਲ – (ਡੱਬੀ)
ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ, “ਜਨਗਣਨਾ ਦੇ ਸਹੀ ਅੰਕੜੇ ਹੀ ਭਵਿੱਖ ਵਿੱਚ ਦੇਸ਼ ਅਤੇ ਸ਼ਹਿਰ ਦੇ ਵਿਕਾਸ ਦੀਆਂ ਯੋਜਨਾਵਾਂ, ਸਕੂਲ, ਹਸਪਤਾਲ ਅਤੇ ਸੜਕਾਂ ਬਣਾਉਣ ਦਾ ਮੁੱਖ ਆਧਾਰ ਬਣਦੇ ਹਨ।” ਉਨ੍ਹਾਂ ਕਿਹਾ ਕਿ ਜਦੋਂ ਵੀ ਜਨਗਣਨਾ ਵਿਭਾਗ ਦੇ ਕਰਮਚਾਰੀ ਤੁਹਾਡੇ ਘਰ ਆਉਣ, ਤਾਂ ਉਨ੍ਹਾਂ ਨੂੰ ਪਰਿਵਾਰ ਸਬੰਧੀ ਬਿਲਕੁਲ ਸਹੀ ਅਤੇ ਪੁਖ਼ਤਾ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਇਸ ਸੂਚੀ ਵਿੱਚੋਂ ਵਾਂਝਾ ਨਾ ਰਹੇ।

Scroll to Top