Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:05 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ ਬਦਲ ਕੇ ਰੱਖਿਆ ਗਿਆ, “ਬਾਬਾ ਰਾਮਦੇਵ ਚੌਂਕ”

ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ ਬਦਲ ਕੇ ਰੱਖਿਆ ਗਿਆ, “ਬਾਬਾ ਰਾਮਦੇਵ ਚੌਂਕ”

ਪਟਿਆਲਾ, 25 ਮਈ : ਪੰਜਾਬ ਸਰਕਾਰ ਵੱਲੋਂ ਸ਼ਹਿਰ ਦੀ ਇਤਿਹਾਸਕ ਅਤੇ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ “ਬਾਬਾ ਰਾਮਦੇਵ ਚੌਂਕ” ਰੱਖਣ ਦਾ ਉਦਘਾਟਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਟਿਆਲਾ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਸ੍ਰੀ ਕੁੰਦਨ ਗੋਗੀਆ ਨੇ ਸਾਂਝੇ ਤੌਰ ‘ਤੇ ਨਵੇਂ ਨਾਮ ਵਾਲੇ ਬੋਰਡ ਦਾ ਉਦਘਾਟਨ ਕੀਤਾ। ਸਮਾਗਮ ਦੌਰਾਨ ਇਲਾਕੇ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਧਾਰਮਿਕ ਆਗੂ ਹਾਜ਼ਰ ਰਹੇ।
ਇਸ ਮੌਕੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਾਬਾ ਰਾਮਦੇਵ ਜੀ ਨੇ ਸਮਾਜ ਨੂੰ ਭਾਈਚਾਰੇ, ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੇ ਨਾਮ ‘ਤੇ ਚੌਂਕ ਦਾ ਨਾਮਕਰਨ ਕਰਨਾ ਪਟਿਆਲਾ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਮਹਾਨ ਸੰਤਾਂ ਅਤੇ ਮਹਾਪੁਰਖਾਂ ਦੀ ਧਰਤੀ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਅਤੇ ਇਤਿਹਾਸਕ ਵਿਰਾਸਤ ਦਾ ਪੂਰਾ ਸਤਿਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਲੋਕਾਂ ਦੀ ਸਹੂਲਤ ਲਈ ਨਵੀਆਂ ਯੋਜਨਾਵਾਂ ਲਗਾਤਾਰ ਲਾਗੂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਮੇਅਰ ਸ੍ਰੀ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਗਰ ਨਿਗਮ ਵੱਲੋਂ ਕਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੋਪ ਖਾਨਾ ਮੋੜ ਨੂੰ “ਬਾਬਾ ਰਾਮਦੇਵ ਚੌਂਕ” ਦੇ ਨਾਮ ਨਾਲ ਜਾਣਿਆ ਜਾਣਾ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁੰਦਰਿਕਰਨ, ਸਫਾਈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਗਰ ਨਿਗਮ ਵਚਨਬੱਧ ਹੈ।
ਸਮਾਗਮ ਦੌਰਾਨ ਧਾਰਮਿਕ ਆਗੂਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਇਸ ਉਪਰਾਲੇ ਲਈ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਸ੍ਰੀ ਕੁੰਦਨ ਗੋਗੀਆ ਦਾ ਧੰਨਵਾਦ ਕੀਤਾ। ਇਸ ਮੌਕੇ ਦੋਵੇਂ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ।
ਸਮਾਗਮ ਵਿੱਚ ਵਾਰਡ ਨੰਬਰ 45 ਤੋਂ ਕੌਂਸਲਰ ਮੀਨਾ ਦੇਵੀਂ , ਐਕਸੀਅਨ ਨਰੇਂਨ ਦਾਸ, ਸਨੀ ਡਾਬੀ , ਵਿਕੀ ਖੱਤਰੀ, ਦੁਆਰਕਾ ਦਾਸ, ਕ੍ਰਿਸ਼ਨ ਬੰਟੂ ਖੱਤਰੀ, ਹਰੀ ਗਹਿਲੋਤ , ਸੁਰੇਸ਼ ਨਿਵਾਰਨ, ਸ਼ਾਮ ਲਾਲ ਖੱਤਰੀ, ਮੰਗਤ ਡਾਬੀ, ਨਗਰ ਨਿਗਮ ਅਧਿਕਾਰੀ, ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।
Advertisement
Advertisement
Advertisement
Advertisement
Scroll to Top