Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 2:29 pm

+91 90915 01313 , +91 90916 01313

punjabbanni@gmail.com
punjabbani@yahoo.com

ਠੇਕੇ ਦੇ ਬਾਹਰ ਮੁਫਤ ਸ਼ਰਾਬ ਵੰਡਣ ਵਾਲਾ ਮਾਲਕ ਆਇਆ ਪੁਲਸ ਅੜਿਕੇ

ਠੇਕੇ ਦੇ ਬਾਹਰ ਮੁਫਤ ਸ਼ਰਾਬ ਵੰਡਣ ਵਾਲਾ ਮਾਲਕ ਆਇਆ ਪੁਲਸ ਅੜਿਕੇ

ਚੰਡੀਗੜ, 25 ਮਈ : ਚੰਡੀਗੜ੍ਹ ਦੇ ਪਾਸ਼ ਸੈਕਟਰ-9 ਮਾਰਕੀਟ ਵਿੱਚ ਲੋਕਾਂ ਨੂੰ ਮੁਫਤ ਸ਼ਰਾਬ ਵੰਡਣ ਵਾਲਾ ਇਕ ਮਾਲਕ ਪੁਲਸ ਦੇ ਅੜਿਕੇ ਆ ਗਿਆ ਹੈ, ਜਿਸਨੂੰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੇ ਸੈਕਟਰ-9 ਵਿੱਚ ਜਿੱਥੇ ਇਹ ਗਤੀਵਿਧੀ ਹੋਈ, ਉਸ ਸ਼ਰਾਬ ਦੇ ਲਾਇਸੈਂਸ ਧਾਰਕ ਨੂੰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

ਇਸ ਮਾਮਲੇ ਵਿਚ ਸ਼ਰਾਬ ਨਾਲ ਜੁੜੀ ਪ੍ਰਮੋਸ਼ਨਲ ਗਤੀਵਿਧੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਡੀਜੇ ਮਾਲਕ ਰਾਜੇਸ਼ ਸਚਦੇਵਾ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲਾ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਚਾ ਵਿੱਚ ਆਇਆ।

ਪੁਲਿਸ ਮੁਤਾਬਕ ਸੈਕਟਰ-9 ਮਾਰਕੀਟ ਵਿੱਚ ਇੱਕ ਸ਼ਰਾਬ ਦੀ ਦੁਕਾਨ ਦੇ ਬਾਹਰ ਨਵੇਂ ਸ਼ਰਾਬ ਬ੍ਰਾਂਡ ਦੇ ਪ੍ਰਚਾਰ ਲਈ ਸਟਾਲ ਲਗਾਇਆ ਗਿਆ ਸੀ, ਜਿੱਥੇ ਲੋਕਾਂ ਨੂੰ ਖੁੱਲ੍ਹੇਆਮ ਸ਼ਰਾਬ ਨਾਲ ਤਿਆਰ ਕੀਤੀ ਆਈਸਕ੍ਰੀਮ ਵੰਡੀ ਜਾ ਰਹੀ ਸੀ। ਵਾਇਰਲ ਵੀਡੀਓ ਵਿੱਚ ਵੀ ਲੋਕਾਂ ਨੂੰ ਵੋਡਕਾ ਮਿਕਸ ਆਈਸਕ੍ਰੀਮ ਲੈਂਦੇ ਦੇਖਿਆ ਗਿਆ, ਜਿਸ ਤੋਂ ਬਾਅਦ ਮਾਮਲੇ ਨੇ ਤੂਲ ਫੜ ਲਿਆ।

Scroll to Top