Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:37 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਚੋਣਾਂ : ਹੁਣ ਤੱਕ 45.80 ਫੀਸਦੀ ਹੋਇਆ ਮਤਦਾਨ : ਹੋਈ ਪੱਥਰਬਾਜੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 26 May, 2026, 05:54 PM

ਚੰਡੀਗੜ੍ਹ, 26 ਮਈ : ਨਗਰ ਨਿਗਮ, ਨਗਰ ਕੌਸਲ ਚੋਣਾਂ ਅੱਜ ਜਿਥੇ ਪੂਰੇ ਉਤਸਾਹ ਨਾਲ ਜਾਰੀ ਹਨ, ਉਥੇ ਵੱਖ-ਵੱਖ ਬੂਥਾ ਉਪਰ ਛੋਟੀਆਂਮੋਟੀਆਂ ਘਟਨਾਵਾ ਵੀ ਦੇਖਣ ਨੂੰ ਮਿਲ ਰਹੀਆਂ ਹਨ। ਸਮਾਣਾ ਬੂਥ ਵਿਖੇ ਤਾਂ ਪੱਥਰਬਾਜੀ, ਝੜਪਾਂ ਵੀ ਹੋਈਆਂ ਹਨ।

ਦਸ ਦਈਏ ਕਿ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਦੇ 1896 ਵਾਰਡਾਂ ਲਈ ਮਤਦਾਨ ਜਾਰੀ ਹੈ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚੜ੍ਹਾਉਣ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਚੋਣ ਕਮਿਸ਼ਨ ਅਨੁਸਾਰ ਦੁਪਹਿਰ 2 ਵਜੇ ਤੱਕ ਪੰਜਾਬ ਭਰ ਵਿੱਚ ਕੁੱਲ 45.80 ਫੀਸਦੀ ਮਤਦਾਨ ਦਰਜ ਕੀਤਾ ਗਿਆ। ਕਈ ਇਲਾਕਿਆਂ ਵਿੱਚ ਪੋਲਿੰਗ ਕੇਂਦਰਾਂ ’ਤੇ ਵੋਟਰਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ।

ਇਸੇ ਦੌਰਾਨ ਸਿਆਸੀ ਮਾਹੌਲ ਉਸ ਵੇਲੇ ਹੋਰ ਗਰਮਾ ਗਿਆ ਜਦੋਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਧੂਰੀ ਜਾਣ ਦੌਰਾਨ ਪੁਲਿਸ ਵੱਲੋਂ ਰਸਤੇ ਵਿੱਚ ਰੋਕ ਦਿੱਤਾ ਗਿਆ। ਜਾਣਕਾਰੀ ਮੁਤਾਬਕ ਭਾਰੀ ਪੁਲਿਸ ਫੋਰਸ ਨੇ ਸੜਕ ’ਤੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ।

ਜਾਣਕਾਰੀ ਮੁਤਾਬਕ ਸਮਾਣਾ ਦੇ ਵਾਰਡ ਨੰਬਰ 19 ਵਿੱਚ ਪੱਥਰਬਾਜ਼ੀ ਹੋਣ ਦੀ ਵੀ ਸੂਚਨਾ ਹੈ। ਦੋਸ਼ ਲਗਾਏ ਜਾ ਰਹੇ ਹਨ ਕਿ ਕਥਿਤ ਤੌਰ ’ਤੇ ਇਕ ਪਾਰਟੀ ਦੇ ਸਮਰਥਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਵਰਕਰਾਂ ਨਾਲ ਕੁੱਟਮਾਰ ਕੀਤੀ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।



Scroll to Top