Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 9:52 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਵੋਟਰ ਸੂਚੀ ਸੁਧਾਰ ਪ੍ਰਕਿਰਿਆ ਨੂੰ ਮਿਲੀ ਮਜ਼ਬੂਤੀ : ਭਾਜਪਾ ਨੇਤਾ ਤਰੁਣ ਚੁੱਘ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 May, 2026, 03:53 PM

ਚੰਡੀਗੜ੍ਹ, 27 ਮਈ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਤੋ ਸੀਨੀਅਰ ਨੇਤਾ ਤਰੂਣ ਚੁੱਘ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਨੇ ਇਹ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਚੋਣ ਕਮਿਸ਼ਨ ਨੂੰ ਵੋਟਰ ਸੂਚੀ ਦੀ ਪਾਰਦਰਸ਼ਤਾ ਅਤੇ ਸ਼ੁੱਧਤਾ ਬਣਾਈ ਰੱਖਣ ਲਈ ਵਿਸ਼ੇਸ਼ ਗਹਿਨ ਸਮੀਖਿਆ (SIR) ਕਰਨ ਦਾ ਪੂਰਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਘੁਸਪੈਠ ਅਤੇ ਵੱਡੇ ਪੱਧਰ ‘ਤੇ ਹੋ ਰਹੀ ਆਬਾਦੀ ਹਿਲਚਲ ਦੇ ਮੱਦੇਨਜ਼ਰ ਇਹ ਪ੍ਰਕਿਰਿਆ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਬਹੁਤ ਜ਼ਰੂਰੀ ਹੈ।

ਇਸ ਮੌਕੇ ਤਰੂਣ ਚੁੱਘ ਨੇ ਪੰਜਾਬ ਵਿੱਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਆਮ ਆਦਮੀ ਪਾਰਟੀ ਵੱਲੋਂ ਵੀ SIR ਸਬੰਧੀ ਗਲਤ ਧਾਰਣਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਵਿਰੋਧੀ ਧਿਰ ਦੇ ਸਾਰੇ ਦਾਅਵਿਆਂ ਨੂੰ ਨਕਾਰ ਦਿੱਤਾ ਹੈ।

ਤਰੁਣ ਚੁੱਘ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਇਸ ਮਾਮਲੇ ਨੂੰ ਬੇਵਜ੍ਹਾ ਵਿਵਾਦਿਤ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਇੰਡੀਆ ਗਠਜੋੜ ਵੋਟ ਬੈਂਕ ਦੀ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਲੋਕਾਂ ਵਿੱਚ ਡਰ ਅਤੇ ਭੰਬਲਭੂਸਾ ਪੈਦਾ ਕਰ ਰਹੇ ਹਨ।

ਚੁੱਘ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਇਹ ਵੀ ਸਾਬਤ ਹੋ ਗਿਆ ਹੈ ਕਿ ਸੰਵਿਧਾਨਕ ਸੰਸਥਾਵਾਂ ‘ਤੇ ਸਵਾਲ ਖੜ੍ਹੇ ਕਰਕੇ ਸਿਆਸੀ ਮਾਹੌਲ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋ ਸਕਦੀ।



Scroll to Top