Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 9:21 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਭਾਜਪਾ ਨੇਤਾ ਦੇ ਕਲੀਨਿਕ ਤੇ ਸੁੱਟਿਆ ਪੈਟਰੋਲ ਬੰਬ, ਮਚੀ ਹਫੜਾ ਦਫੜੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 23 June, 2026, 02:52 PM

ਬਠਿੰਡਾ, 23 ਜੂਨ 2026 : ਬਠਿੰਡਾ ਵਿਖੇ ਇਕ ਭਾਜਪਾ ਨੇਤਾ ਦੇ ਕਲੀਨਿਕ ਤੇ ਪੈਟਰੋਲ ਬੰਬ ਸੁਟਣ ਕਾਰਨ ਪੂਰੀ ਤਰ੍ਹਾ ਹਫੜਾ ਦਫੜੀ ਦਾ ਮਾਹੌਲ ਬਣ ਗਿਆ, ਜਿਸ ਕਾਰਨ ਲੋਕਾਂ ਅੰਦਰ ਭਾਰੀ ਦਹਿਸਤ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਨਿਸ਼ਾਨਾ ਬਣਾਉਂਦਿਆਂ ਪੈਟਰੋਲ ਬੰਬ ਸੁੱਟਣ ਦੀ ਕੋਸ਼ਿਸ਼ ਕੀਤੀ ਗਈ। ਖੁਸ਼ਕਿਸਮਤੀ ਨਾਲ ਸਮੇਂ ਸਿਰ ਘਟਨਾ ਦਾ ਪਤਾ ਲੱਗ ਜਾਣ ਕਾਰਨ ਕੋਈ ਵੱਡਾ ਨੁਕਸਾਨ ਜਾਂ ਜਾਨੀ ਹਾਨੀ ਨਹੀਂ ਹੋਈ।

ਮਿਲੀ ਜਾਣਕਾਰੀ ਅਨੁਸਾਰ ਦੋ ਅਣਪਛਾਤੇ ਨੌਜਵਾਨ ਕਲੀਨਿਕ ਦੇ ਬਾਹਰ ਪਹੁੰਚੇ, ਜਿਨ੍ਹਾਂ ਵਿੱਚੋਂ ਇੱਕ ਨੇ ਪੈਟਰੋਲ ਨਾਲ ਭਰੀ ਬੋਤਲ ਨੂੰ ਅੱਗ ਲਗਾ ਕੇ ਕਲੀਨਿਕ ਵੱਲ ਸੁੱਟ ਦਿੱਤਾ, ਜਦਕਿ ਦੂਜਾ ਵਿਅਕਤੀ ਇਸ ਸਾਰੀ ਘਟਨਾ ਦੀ ਵੀਡੀਓ ਬਣਾਉਂਦਾ ਰਿਹਾ। ਹਮਲੇ ਤੋਂ ਬਾਅਦ ਦੋਵੇਂ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਦੌਰਾਨ ਕਲੀਨਿਕ ਦੇ ਅੰਦਰ ਮੌਜੂਦ ਵਿਅਕਤੀ ਨੇ ਰੌਲਾ ਪਾਇਆ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਇਸ ਨਾਲ ਹਮਲਾਵਰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕੇ ਅਤੇ ਵੱਡਾ ਹਾਦਸਾ ਹੋਣ ਤੋਂ ਬਚ ਗਿਆ। ਇਸ ਮਾਮਲੇ ਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਜਾਂਚ ਪੜਤਾਲ ਸੁਰੂ ਕਰ ਦਿਤੀ ਹੈ, ਉਧਰ ਦੂਸਰੇ ਪਾਸੇ ਭਾਜਪਾ ਨੇਤਾਤਰਸੇਮ ਲਾਲ ਗਰਗ ਨੇ ਮਾਮਲੇ ਦੀ ਉਚ ਪਧਰੀ ਜਾਂਚ ਦੀ ਮੰਗਕੀਤੀ ਹੈ।



Scroll to Top