Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 4:43 am

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਬੰਦਾ ਸਿੰਘ ਬਹਾਦਰ ਵਰਗੇ ਸਿਦਕੀ ਸਿੱਖਾਂ ਨੇ ਸ਼ਹਾਦਤ ਦੇ ਕੇ ਸਿੱਖ ਰਾਜ ਸਥਾਪਤ ਕੀਤਾ : ਪ੍ਰੋ. ਬਡੂੰਗਰ

ਬਾਬਾ ਬੰਦਾ ਸਿੰਘ ਬਹਾਦਰ ਵਰਗੇ ਸਿਦਕੀ ਸਿੱਖਾਂ ਨੇ ਸ਼ਹਾਦਤ ਦੇ ਕੇ ਸਿੱਖ ਰਾਜ ਸਥਾਪਤ ਕੀਤਾ : ਪ੍ਰੋ. ਬਡੂੰਗਰ

ਪਟਿਆਲਾ 23 ਜੂਨ – ਸਿੱਖ ਰਾਜ ਸਥਾਪਤ ਕਰਨ ਵਾਲੇ ਮਹਾਨ ਸੂਰਬੀਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਪ੍ਰਤੀ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਸਾਬਕਾ  ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅਜਿਹਾ ਯੋਧਾ ਪੈਦਾ ਹੋਇਆ, ਜਿਸ ਦੇ ਜੀਵਨ ਤੋਂ ਜਬਰ ਜ਼ੁਲਮ ਦੇ ਖਿਲਾਫ਼ ਜਿਥੇ ਦ੍ਰਿੜਤਾ ਨਾਲ ਪਹਿਰਾ ਦੇਣ ਦੀ ਜੀਵਨ ਜਾਂਚ ਮਿਲਦੀ ਹੈ, ਉਥੇ ਹੀ ਅਡੋਲ ਰਹਿੰਦਿਆਂ ਦਿੱਤੀ ਸ਼ਹਾਦਤ ਗੁਰੂ ਸਾਹਿਬ ਪ੍ਰਤੀ ਸਮਰਪਿਤ ਦੀ ਭਾਵਨਾ ਨੂੰ ਉਜਾਗਰ ਕਰਦੀ ਹੈ, ਜਿਨਾਂ ਸਦਕਾ ਸਿੱਖ ਰਾਜ ਸਥਾਪਤ ਹੋਇਆ ਅਤੇ ਅਜਿਹੇ ਸ਼ਹਾਦਤਾਂ ਨੂੰ ਸਿਜਦਾ ਕੀਤਾ ਜਾਣਾ ਚਾਹੀਦਾ।

ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਘਟਨਾਵਾਂ ਦਾ ਜਿਕਰ ਕਰਦਿਆਂ ਕਿਹਾ ਕਿ ਬੰਦੇ ਨੇ 1000 ਸਾਲ ਪੁਰਾਣੀ ਮੁਗਲ ਸਲਤਨਤ ਨੂੰ ਚੱਪੜਚਿੜੀ ਦੇ ਮੈਦਾਨ ਵਿਚ 12 ਮਈ 1710 ਨੂੰ ਸਿ਼ਕਸ਼ਤ ਦਿੱਤੀ ਅਤੇ 14 ਮਈ 1710 ਨੂੰ ਬਾਗ ਏ ਹਾਫੀਜ਼ੀ ਆਮ ਖ਼ਾਸ ਬਾਗ ਸਰਹਿੰਦ ਵਿਖੇ ਪਹਿਲਾ ਸਿੱਖ ਰਾਜ ਸਥਾਪਤ ਕੀਤਾ। ਪ੍ਰੋ. ਬਡੂੰਗਰ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦ ਕਰਨ ਸਮੇਂ ਇਤਿਹਾਸ ਅੰਦਰ ਪਈਆਂ ਘਟਨਾਵਾਂ ਦਾ ਜਿ਼ਕਰ ਕਰਦਿਆਂ ਕਿਹਾ ਕਿ 25 ਜੂਨ 1716 ਈਸਵੀ ਨੂੰ ਦਿਲੀ ਦੇ ਮਹਿਰੌਲੀ ਦੇ ਸਥਾਨ ਉੱਤੇ 737 ਸਾਥੀ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਦੀ ਧਰਮ ਪਤਨੀ ਬੀਬੀ ਸੁਸ਼ੀਲ ਕੌਰ ਅਤੇ ਪੌਣੇ ਚਾਰ ਸਾਲ ਦੇ ਬੇਟੇ ਬਾਬਾ ਅਜੈ ਸਿੰਘ ਨੂੰ ਬੜੀ ਬੇਰਹਿਮੀ ਨਾਲ ਸ਼ਹੀਦ ਕੀਤਾ।

ਪ੍ਰੋ. ਬਡੂੰਗਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਪਾਏ ਪੂਰਨਿਆਂ ਉੱਤੇ ਹੀ ਸਰਕਾਰ-ਏ-ਖਾਲਸਾ ਮਹਾਰਾਜਾ ਰਣਜੀਤ ਸਿੰਘ ਦਾ ਰਾਜ 12 ਅਪ੍ਰੈਲ 1799 ਨੂੰ ਕਾਇਮ ਹੋਇਆ। ਸਾਬਕਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪ੍ਰਧਾਨਗੀ ਕਾਰਜਕਾਲ ਵਿਚ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅਤੇ ਸਮਾਣਾ ਦਿਵਸ ਵਰਗੇ ਦਿਹਾੜਿਆਂ ਨੂੰ ਹਰਸੋ਼ ਉਲਾਸ ਨਾਲ ਮਨਾਇਆ ਹੈ ਅਤੇ ਅੱਜ ਲੋੜ ਹੈ ਕਿ ਅਜਿਹੇ ਸਿਦਕੀ ਸਿੱਖਾਂ ਦੀ ਸ਼ਹਾਦਤ ਨੂੰ ਜਿਥੇ ਸਿਜਦਾ ਕੀਤਾ ਜਾਣਾ ਚਾਹੀਦਾ, ਉਥੇ ਹੀ ਮਹਾਨ ਦਿਹਾੜੇ ਮਨਾ ਕੇ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਜਾਣਾ ਵੀ ਸਮੇਂ ਦੀ ਵੱਡੀ ਲੋੜ ਹੈ।

Scroll to Top