Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:01 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਿਆਂ ਖ਼ਿਲਾਫ਼ ਪਹਿਲੀ ਵਾਰ ਪੂਰਾ ਪ੍ਰਸ਼ਾਸਨ ਅਤੇ ਬਲਾਕ ਲੀਡਰਸ਼ਿਪ ਇੱਕੋ ਛੱਤ ਹੇਠ: ਡਾ. ਬਲਬੀਰ

ਨਸ਼ਿਆਂ ਖ਼ਿਲਾਫ਼ ਪਹਿਲੀ ਵਾਰ ਪੂਰਾ ਪ੍ਰਸ਼ਾਸਨ ਅਤੇ ਬਲਾਕ ਲੀਡਰਸ਼ਿਪ ਇੱਕੋ ਛੱਤ ਹੇਠ: ਡਾ. ਬਲਬੀਰ

ਪਟਿਆਲਾ, 23 ਜੂਨ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਪਿੰਡ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦੇ ਮਕਸਦ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ “ਯੁੱਧ ਨਸ਼ਿਆਂ ਵਿਰੁੱਧ ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਤਹਿਤ ਇੱਕ ਅਹਿਮ ਮੀਟਿੰਗ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੂਰਾ ਪ੍ਰਸ਼ਾਸਨ, ਹਲਕੇ ਦੇ ਬਲਾਕ ਪ੍ਰਧਾਨ ਅਤੇ ਵੀ.ਡੀ.ਸੀ. ਮੈਂਬਰ ਇੱਕੋ ਛੱਤ ਹੇਠਾਂ ਇਕੱਠੇ ਹੋ ਕੇ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਚਾਰ-ਵਟਾਂਦਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਨੌਜਵਾਨ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਤਾਂ ਉਸ ਦੇ ਮਾਪੇ ਜਾਂ ਪਰਿਵਾਰਕ ਮੈਂਬਰ ਸਾਕੇਤ ਹੈਲਪਲਾਈਨ ਨੰਬਰ 0175-2213385 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਭਾਵਿਤ ਨੌਜਵਾਨਾਂ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਸਿਹਤ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੇ ਅਧਿਆਪਕਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਵੇ ਤਾਂ ਜੋ ਉਹ ਬੱਚਿਆਂ ਦੇ ਵਿਵਹਾਰ ਵਿੱਚ ਆਉਣ ਵਾਲੀਆਂ ਤਬਦੀਲੀਆਂ ਨੂੰ ਸਮਝ ਸਕਣ ਅਤੇ ਸਮੇਂ ਸਿਰ ਇਹ ਪਛਾਣ ਕੀਤੀ ਜਾ ਸਕੇ ਕਿ ਕੋਈ ਵਿਦਿਆਰਥੀ ਨਸ਼ਿਆਂ ਦੀ ਲਪੇਟ ਵਿੱਚ ਤਾਂ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਅਤੇ ਸ਼ੁਰੂਆਤੀ ਪਛਾਣ ਬਹੁਤ ਮਹੱਤਵਪੂਰਨ ਹੈ।ਓਹਨਾ ਕਿਹਾ ਕਿ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਲਤ ਤੋਂ ਮੁਕਤੀ ਲਈ ਇਲਾਜ, ਕਾਊਂਸਲਿੰਗ ਅਤੇ ਸਹਾਇਤਾ ਸੇਵਾਵਾਂ ਲਗਾਤਾਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਨਸ਼ਾ ਛੱਡਣ ਲਈ ਟੈਲੀ-ਮਾਨਸ ਟੋਲ ਫ੍ਰੀ ਹੈਲਪਲਾਈਨ 1800-891-4416 ਉੱਤੇ ਸੰਪਰਕ ਕਰਕੇ ਮਾਹਿਰ ਸਲਾਹ ਅਤੇ ਮਦਦ ਲਈ ਜਾ ਸਕਦੀ ਹੈ।
ਵਿਧਾਇਕ ਸ੍ਰੀ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਨਿਰਣਾਇਕ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਵੀ.ਡੀ.ਸੀ. ਮੈਂਬਰਾਂ, ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਮੁਹਿੰਮ ਨਾਲ ਜੋੜ ਕੇ ਇਸ ਨੂੰ ਲੋਕ ਅੰਦੋਲਨ ਦਾ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਹੀ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਸਾਰੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਬਾਰੇ ਜਾਣਕਾਰੀ ਤੁਰੰਤ ਪ੍ਰਸ਼ਾਸਨ ਨਾਲ ਸਾਂਝੀ ਕਰਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਿਰਫ਼ ਨਸ਼ਾ ਛੁਡਾਉਣ ਤੱਕ ਸੀਮਿਤ ਨਹੀਂ ਹੈ, ਸਗੋਂ ਨਸ਼ਿਆਂ ਤੋਂ ਮੁਕਤ ਹੋਏ ਨੌਜਵਾਨਾਂ ਦੇ ਪੁਨਰ ਵਿਕਾਸ ਅਤੇ ਪੁਨਰਵਾਸ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਟੀਚਾ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ।
Advertisement
Advertisement
Advertisement
Advertisement
Scroll to Top