Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:36 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸਿ਼ਸ਼ ਕਰ ਰਹੀ ਭਾਜਪਾ : : ਕੁਲਦੀਪ ਧਾਲੀਵਾਲ

ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸਿ਼ਸ਼ ਕਰ ਰਹੀ ਭਾਜਪਾ : : ਕੁਲਦੀਪ ਧਾਲੀਵਾਲ

ਚੰਡੀਗੜ੍ਹ, 24 ਜੂਨ 2026 : ਚੰਡੀਗੜ ਵਿਚ ਇਕ ਪੈ੍ਰਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਭਾਜਪਾ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸਿ਼ਸ਼ ਕਰ ਰਹੀ ਹੈ, ਜਿਸਨੂੰ ਹਰਗਿਜ ਬਰਦਾਸਤ ਨਹੀ ਕੀਤਾ ਜਾਵੇਗਾ।

ਉਨਾ ਭਾਜਪਾ ਉੱਤੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲਾਂ ਹੋਈਆਂ ਧਮਾਕਿਆਂ ਦੀਆਂ ਘਟਨਾਵਾਂ ਤੋਂ ਬਾਅਦ ਵੀ ਉਨ੍ਹਾਂ ਨੇ ਚੇਤਾਵਨੀ ਦਿੱਤੀ ਸੀ ਕਿ ਕੁਝ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ।

ਉਨਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਕਾਰਨ ਵਿਰੋਧੀ ਧਿਰ, ਖਾਸ ਕਰਕੇ ਭਾਜਪਾ, ਬੇਚੈਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸੇ ਕਾਰਨ ਭਾਜਪਾ ਸੂਬੇ ਵਿੱਚ ਅਸਥਿਰਤਾ ਪੈਦਾ ਕਰਨ ਲਈ ਵੱਖ-ਵੱਖ ਤਰੀਕੇ ਅਪਣਾ ਰਹੀ ਹੈ। ਇਸ ਮੌਕੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਸਰਬਜੋਤ ਸਿੰਘ ਵੀ ਹਾਜ਼ਰ ਸਨ।

ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਮਨ, ਤਰੱਕੀ ਅਤੇ ਭਾਈਚਾਰਕ ਸਾਂਝ ਚਾਹੁੰਦੀ ਹੈ ਅਤੇ ਸੂਬਾ ਸਰਕਾਰ ਕਿਸੇ ਵੀ ਅਜਿਹੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਜੋ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਨੀਅਤ ਨਾਲ ਕੀਤੀ ਜਾਵੇ।

Advertisement
Advertisement
Advertisement
Advertisement
Scroll to Top