Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:56 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਨੇ ਗਾਰੰਟੀਆਂ ਨੂੰ ਲਾਗੂ ਕਰਕੇ ਲੋਕਾਂ ਦਾ ਭਰੋਸਾ ਰੱਖਿਆ ਕਾਇਮ : ਕੁਲਦੀਪ ਧਾਲੀਵਾਲ

ਮਾਨ ਸਰਕਾਰ ਨੇ ਗਾਰੰਟੀਆਂ ਨੂੰ ਲਾਗੂ ਕਰਕੇ ਲੋਕਾਂ ਦਾ ਭਰੋਸਾ ਰੱਖਿਆ ਕਾਇਮ : ਕੁਲਦੀਪ ਧਾਲੀਵਾਲ

ਅੰਮ੍ਰਿਤਸਰ, 25 ਜੂਨ 2026 : ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਹਮੇਸ਼ਾ ਗਾਰੰਟੀਆਂ ਨੂੰ ਲਾਗੂ ਕਰਕੇ ਲੋਕਾਂ ਦਾ ਭਰੋਸਾ ਕਾਇਮ ਰਖਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁਫ਼ਤ ਬਿਜਲੀ ਯੋਜਨਾ ਲਗਾਤਾਰ ਲਾਗੂ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਰਾਹਤ ਮਿਲੀ ਹੈ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਗੱਲਬਾਤ ਦੌਰਾਨ ਪ੍ਰਗਟ ਕੀਤੇ।

ਉਨਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਦੌਰ ਵਿੱਚ ਦਾਖਲ ਹੋ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਸਿੱਖਿਆ, ਸਿਹਤ, ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਰੁਜ਼ਗਾਰ ਦੇ ਖੇਤਰਾਂ ਵਿੱਚ ਇਤਿਹਾਸਕ ਕੰਮ ਕਰ ਰਹੀ ਹੈ।

ਬੁੱਧਵਾਰ ਨੂੰ ਪਾਰਟੀ ਆਗੂਆਂ ਜਰਨੈਲ ਸਿੰਘ ਢੋਟ, ਸਰਬਜੋਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸੰਧੂ ਦੀ ਮੌਜੂਦਗੀ ਵਿੱਚ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਕਣਕ ਸੀਜ਼ਨ ਦੌਰਾਨ ਸੂਬੇ ਦੇ ਵੱਡੇ ਹਿੱਸੇ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ ਅਤੇ ਜਿੱਥੇ ਅਜੇ ਇਹ ਸਹੂਲਤ ਨਹੀਂ ਪਹੁੰਚੀ, ਉੱਥੇ ਵੀ ਜਲਦ ਪਹੁੰਚਾਉਣ ਲਈ ਯਤਨ ਜਾਰੀ ਹਨ।

ਸਿਹਤ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰ ਨੇ ਲੋਕਾਂ ਨੂੰ ਵਾਧੂ ਸਹੂਲਤ ਦਿੰਦਿਆਂ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਹੈ, ਜਿਸ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top