Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 1:02 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਪੁਰਾ ਵਿਖੇ ਮੁਫ਼ਤ ਯੋਗਾ ਕੈਂਪ ਜਾਰੀ, 35 ਭਾਗੀਦਾਰਾਂ ਨੇ ਲਿਆ ਹਿੱਸਾ

ਰਾਜਪੁਰਾ ਵਿਖੇ ਮੁਫ਼ਤ ਯੋਗਾ ਕੈਂਪ ਜਾਰੀ, 35 ਭਾਗੀਦਾਰਾਂ ਨੇ ਲਿਆ ਹਿੱਸਾ

ਰਾਜਪੁਰਾ, 17 ਜੂਨ : 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਆਯੁਸ਼ਮਾਨ ਆਰੋਗਿਆ ਕੇਂਦਰ ਰਾਜਪੁਰਾ ਵਿਖੇ 1 ਜੂਨ ਤੋਂ 30 ਜੂਨ ਤੱਕ ਮੁਫ਼ਤ ਯੋਗਾ ਸਮਰ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਡਾ. ਪੂਜਾ ਅਰੋੜਾ (ਇੰਚਾਰਜ) ਦੀ ਅਗਵਾਈ ਹੇਠ ਚੱਲ ਰਿਹਾ ਹੈ।

ਅੱਜ ਕੈਂਪ ਦੌਰਾਨ 35 ਭਾਗੀਦਾਰਾਂ ਨੇ ਹਾਜ਼ਰੀ ਭਰੀ। ਯੋਗਾ ਸੈਸ਼ਨ ਵਿੱਚ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾਂ ਦੀ ਸਿਖਲਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਸਿਹਤ ਲਈ ਹੋਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਯੋਗਾ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਰਾਜਪੁਰਾ ਬਲਾਕ ਦੇ ਯੋਗਾ ਇੰਸਟ੍ਰਕਟਰ ਸਾਹਿਲ ਅਤੇ ਕਿਰਣ ਵੱਲੋਂ ਵੱਖ-ਵੱਖ ਉਮਰ ਵਰਗਾਂ ਦੇ ਬੱਚਿਆਂ ਲਈ ਮਨੋਰੰਜਕ ਅਤੇ ਸਿਹਤਵਰਧਕ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਦੀ ਸਰੀਰਕ ਤੰਦਰੁਸਤੀ, ਮਾਨਸਿਕ ਵਿਕਾਸ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕੀਤਾ ਗਿਆ।

ਡਾ. ਪੂਜਾ ਅਰੋੜਾ ਨੇ ਕਿਹਾ ਕਿ ਯੋਗਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾ ਕੇ ਅਸੀਂ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕਦੇ ਹਾਂ। ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਫ਼ਤ ਯੋਗਾ ਕੈਂਪ ਨਾਲ ਜੁੜਨ ਦੀ ਅਪੀਲ ਕੀਤੀ।

Scroll to Top