Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 1:03 am

+91 90915 01313 , +91 90916 01313

punjabbanni@gmail.com
punjabbani@yahoo.com

ਬਾਣੀ ਦੇ ਬੋਹਿਥ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਦਾ ਸ਼ਹੀਦੀ ਗੁਰਪੁਰਬ ਮਨਾਇਆ

ਬਾਣੀ ਦੇ ਬੋਹਿਥ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਦਾ ਸ਼ਹੀਦੀ ਗੁਰਪੁਰਬ ਮਨਾਇਆ

ਪਟਿਆਲਾ 18 ਜੂਨ – ਬਾਣੀ ਦੇ ਬੋਹਿਥ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਕੀਤੀ ਅਤੇ ਹਜ਼ੂਰੀ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜ ਕੇ ਨਿਹਾਲ ਕੀਤਾ ਗਿਆ।

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਕਰਵਾਏ ਸਮਾਗਮ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜ ਨੇ ਉਚੇਚੇ ਤੌਰ ’ਤੇ ਸਿ਼ਰਕਤ ਕੀਤੀ। ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਸ੍ਰੀ ਗੁਰੂ ਅਰਜਨ ਦੇਵ ਜੀ ਪਹਿਲੇ ਕ੍ਰਾਂਤੀਕਾਰੀ ਸ਼ਹੀਦ ਸਨ, ਜਿਨਾਂ ਨੇ ਮਨੁੱਖੀ ਬਰਾਬਰੀ, ਮਨੁੱਖੀ ਅਧਿਕਾਰਾਂ ਅਤੇ ਸਾਂਝੀਵਾਲਤਾ ਲਈ ਅਦੁੱਤੀ ਕੁਰਬਾਨੀ ਦਿੱਤੀ।

ਪ੍ਰੋ. ਬਡੂੰਗਰ ਨੇ ਗੁਰੂ ਸਾਹਿਬ ਨੇ ਜਬਰ ਦਾ ਮੁਕਾਬਲਾ ਸਬਰ ਨਾਲ ਕੀਤਾ ਅਤੇ ਬਹੁਤ ਹੀ ਸਹਿਜ, ਸੰਜਮ ਤੇ ਦਿ੍ਰੜਤਾ ਨਾਲ ਜ਼ਬਰ ਜ਼ੁਲਮ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਉਸ ਸਮੇਂ ਦੀ ਰਾਜ ਸ਼ਕਤੀ ਹਾਰ ਦਿੱਤੀ। ਉਨ੍ਹਾਂ ਕਿਹਾ ਗੁਰੂ ਸਾਹਿਬ ਨੇ ਆਪਣੇ ਜੀਵਨ ਵਿਚ ਅਨੇਕਾਂ ਹੀ ਮਹਾਨ ਕਾਰਜ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ  ਦਾ ਮਹਾਨ ਕਾਰਜ ਕਰਕੇ ਸਮੁੱਚੀ ਮਾਨਵਤਾ ਨੂੰ ਅਜਿਹਾ ਧਰਮ ਗ੍ਰੰਥ ਦਿੱਤਾ, ਜੋ ਮਨੁੱਖ ਨੂੰ ਸਚਿਆਰ ਬਣਨ ਦੀ ਜੀਵਨ ਜਾਂਚ ਪ੍ਰਦਾਨ ਕਰਦਾ ਹੈ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਗੁਰੂ ਸਾਹਿਬ ਦੀ ਸ਼ਹੀਦੀ ਦਾ ਜਿ਼ਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਲਾਸਾਨੀ ਸ਼ਹੀਦੀ ਨੇ ਮੁਗਲ ਸਾਮਰਾਜ ਦੀਆਂ ਜੜਾਂ ਪੁੱਟਣ ਦਾ ਕੰਮ ਕੀਤਾ ਅਤੇ ਮਨੁੱਖਤਾ ਨੂੰ ਜਬਰ ਅਤੇ ਜ਼ੁਲਮ ਅੱਗੇ ਲੜਨ ਦੀ ਜੀਵਨ ਜਾਂਚ ਪ੍ਰਦਾਨ ਕੀਤੀ।

Scroll to Top