Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 12:40 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਦੀ ਅਗਵਾਈ ਹੇਠ ਨਿਗਮ ਦੀ ਵੱਡੀ ਕਾਰਵਾਈ : ਮਾਤਾ ਕੌਸ਼ਲਿਆ ਹਸਪਤਾਲ ਦੇ ਬਾਹਰੋਂ ਹਟਾਏ ਨਜਾਇਜ਼ ਕਬਜ਼ੇ

ਮੇਅਰ ਦੀ ਅਗਵਾਈ ਹੇਠ ਨਿਗਮ ਦੀ ਵੱਡੀ ਕਾਰਵਾਈ : ਮਾਤਾ ਕੌਸ਼ਲਿਆ ਹਸਪਤਾਲ ਦੇ ਬਾਹਰੋਂ ਹਟਾਏ ਨਜਾਇਜ਼ ਕਬਜ਼ੇ

ਪਟਿਆਲਾ, 19 ਜੂਨ – ਸ਼ਹਿਰ ਵਿੱਚ ਨਜਾਇਜ਼ ਕਬਜ਼ਿਆਂ ਅਤੇ ਟ੍ਰੈਫਿਕ ਦੀ ਗੰਭੀਰ ਸਮੱਸਿਆ ਨੂੰ ਹੱਲ ਕਰਨ ਲਈ ਮਾਨਯੋਗ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਵਿੱਚ ਨਗਰ ਨਿਗਮ ਵੱਲੋਂ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤੀ ਗਿਆ ਹੈ। ਇਸੇ ਕੜੀ ਤਹਿਤ ਨਿਗਮ ਇੰਸਪੈਕਟਰ ਵਿਸ਼ਾਲ ਵਰਮਾ ਵੱਲੋਂ ਲੋਕਾਂ ਦੀਆਂ ਮਿਲੀਆਂ ਸ਼ਿਕਾਇਤਾਂ ਦੇ ਅਧਾਰ ‘ਤੇ ਇੱਕ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਦੱਸ ਦੇਈਏ ਕਿ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਦੇ ਬਾਹਰ ਲੰਮੇ ਸਮੇਂ ਤੋਂ ਨਜਾਇਜ਼ ਕਬਜ਼ਿਆਂ ਕਾਰਨ ਮਰੀਜ਼ਾਂ, ਐਂਬੂਲੈਂਸਾਂ ਅਤੇ ਆਮ ਲੋਕਾਂ ਨੂੰ ਲੰਘਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੇਅਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੁਪਰਡੈਂਟ ਦਰਪਣ ਕੁਮਾਰ ਦੇ ਸਹਿਯੋਗ ਨਾਲ ਇੰਸਪੈਕਟਰ ਵਿਸ਼ਾਲ ਵਰਮਾ ਨੇ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚ ਕੇ ਨਜਾਇਜ਼ ਕਬਜ਼ਿਆਂ ਨੂੰ ਸਖਤੀ ਨਾਲ ਹਟਾਇਆ। ਨਿਗਮ ਦੀ ਇਸ ਤਾਬੜਤੋੜ ਕਾਰਵਾਈ ਤੋਂ ਬਾਅਦ ਹਸਪਤਾਲ ਦੇ ਬਾਹਰਲਾ ਰਸਤਾ ਬਿਲਕੁਲ ਸਾਫ਼ ਹੋ ਗਿਆ ਹੈ, ਜਿਸ ਨਾਲ ਹੁਣ ਮਰੀਜ਼ਾਂ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਕਾਰਵਾਈ ਦੌਰਾਨ ਇੰਸਪੈਕਟਰ ਵਿਸ਼ਾਲ ਵਰਮਾ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਰੂਪ ਦੇਖਣ ਨੂੰ ਮਿਲਿਆ। ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਉੱਥੋਂ ਲੰਘ ਰਹੀ ਇੱਕ ਮਰੀਜ਼ ਨਾਲ ਭਰੀ ਐਂਬੂਲੈਂਸ ਜਾਮ ਵਿੱਚ ਫਸ ਗਈ ਸੀ। ਇੰਸਪੈਕਟਰ ਵਰਮਾ ਨੇ ਬਿਨਾਂ ਸਮਾਂ ਗਵਾਏ ਖੁਦ ਅੱਗੇ ਹੋ ਕੇ ਟ੍ਰੈਫਿਕ ਨੂੰ ਪਾਸੇ ਕਰਵਾਇਆ ਅਤੇ ਐਂਬੂਲੈਂਸ ਨੂੰ ਸੁਰੱਖਿਅਤ ਰਸਤਾ ਦਿਵਾ ਕੇ ਰਵਾਨਾ ਕੀਤਾ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਲੋਕ ਉਹਨਾਂ ਦੀ ਡਿਊਟੀ ਪ੍ਰਤੀ ਵਫ਼ਾਦਾਰੀ ਅਤੇ ਇਨਸਾਨੀਅਤ ਦੇ ਜਜ਼ਬੇ ਦੀ ਜੰਮ ਕੇ ਤਾਰੀਫ਼ ਕਰ ਰਹੇ ਹਨ।
ਵਿਸ਼ਾਲ ਵਰਮਾ ਨੇ ਗੱਲਬਾਤ ਦੌਰਾਨ ਦੱਸਿਆ ਕਿ “ਮਾਨਯੋਗ ਮੇਅਰ ਸਾਹਿਬ ਦੀ ਅਗਵਾਈ ਵਿੱਚ ਸਾਡਾ ਮੁੱਖ ਮਕਸਦ ਸ਼ਹਿਰ ਵਾਸੀਆਂ ਨੂੰ ਨਜਾਇਜ਼ ਕਬਜ਼ਿਆਂ ਅਤੇ ਜਾਮ ਤੋਂ ਮੁਕਤੀ ਦਿਵਾਉਣਾ ਹੈ। ਹਸਪਤਾਲਾਂ ਦੇ ਬਾਹਰ ਲੱਗਣ ਵਾਲੇ ਜਾਮ ਕਾਰਨ ਕਈ ਵਾਰ ਕੀਮਤੀ ਜਾਨਾਂ ਖ਼ਤਰੇ ਵਿੱਚ ਪੈ ਜਾਂਦੀਆਂ ਹਨ। ਅੱਜ ਕਾਰਵਾਈ ਦੌਰਾਨ ਜਦੋਂ ਮੈਂ ਐਂਬੂਲੈਂਸ ਨੂੰ ਫਸਿਆ ਦੇਖਿਆ, ਤਾਂ ਮੇਰਾ ਸਭ ਤੋਂ ਪਹਿਲਾ ਫਰਜ਼ ਇੱਕ ਇਨਸਾਨ ਅਤੇ ਅਧਿਕਾਰੀ ਵਜੋਂ ਮਰੀਜ਼ ਦੀ ਜਾਨ ਬਚਾਉਣਾ ਸੀ। ਮੈਂ ਸੋਸ਼ਲ ਮੀਡੀਆ ‘ਤੇ ਮਿਲ ਰਹੇ ਪਿਆਰ ਲਈ ਲੋਕਾਂ ਦਾ ਧੰਨਵਾਦ ਕਰਦਾ ਹਾਂ।
ਵਰਮਾ ਨੇ ਕਿਹਾ ਕਿ “ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਵਿਗਾੜਨ ਵਾਲਿਆਂ ਅਤੇ ਹਸਪਤਾਲਾਂ ਵਰਗੀਆਂ ਸੰਵੇਦਨਸ਼ੀਲ ਜਗ੍ਹਾਵਾਂ ਦੇ ਬਾਹਰ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕਿਸੇ ਨੇ ਦੁਬਾਰਾ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।”
Scroll to Top