Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:48 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਮੰਤਰੀ ਤੇ ਵਿਧਾਇਕ : ਸਤਿਕਾਰ ਐਕਟ ਸੋਧ ਤੇ ਬਣੀ ਸਹਿਮਤੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਮੰਤਰੀ ਤੇ ਵਿਧਾਇਕ : ਸਤਿਕਾਰ ਐਕਟ ਸੋਧ ਤੇ ਬਣੀ ਸਹਿਮਤੀ

ਅੰਮ੍ਰਿਤਸਰ, 27 ਜੂਨ 2026 : ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਅੱਜ ਸਰਕਾਰ ਦੇ ਮੰਤਰੀ ਤੇ ਵਿਧਾਇਕ ਪੇਸ਼ ਹੋਈ, ਜਿਸ ਦੌਰਾਨ ਇਹ ਚਰਚਾ ਕਾਫੀ ਲੰਬਾ ਸਮਾਂ ਚਲੀ।

ਇਸ ਦੌਰਾਨ ਕਈ ਘੰਟਿਆਂ ਤੱਕ ਚੱਲੀ ਇਸ ਸੁਣਵਾਈ ਦੌਰਾਨ ਧਾਰਮਿਕ ਅਤੇ ਸਿਆਸੀ ਪੱਖਾਂ ਵਿਚਾਲੇ ਵਿਚਾਰ-ਵਟਾਂਦਰੇ ਤੋਂ ਬਾਅਦ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਨੂੰ ਮੌਜੂਦ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਸਵੀਕਾਰ ਕਰ ਲਿਆ।

ਸੁਣਵਾਈ ਦੌਰਾਨ ਕਾਰਜਕਾਰੀ ਜਥੇਦਾਰ ਨੇ ਸਰਕਾਰ ਨੂੰ ਹਦਾਇਤ ਕੀਤੀ ਕਿ ਵਿਵਾਦਤ ਐਕਟ ਨੂੰ ਤੁਰੰਤ ਪ੍ਰਭਾਵ ਨਾਲ ਰੋਕਿਆ ਜਾਵੇ ਅਤੇ ਇਸ ਵਿੱਚ ਲੋੜੀਂਦੀਆਂ ਸੋਧਾਂ ਕਰਕੇ ਇੱਕ ਮਹੀਨੇ ਦੇ ਅੰਦਰ ਨਵਾਂ ਖਰੜਾ ਤਿਆਰ ਕੀਤਾ ਜਾਵੇ। ਇਸ ਮੌਕੇ ਬੈਠਕ ਦੌਰਾਨ ਧਾਰਮਿਕ ਮਰਿਆਦਾ ਅਤੇ ਪੰਥਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਪੱਖਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

ਇਕੱਠੇ ਕੀਤਾ ਗੁਰਬਾਣੀ ਦਾ ਪਾਠ

ਮੀਟਿੰਗ ਦੇ ਅੰਤ ਵਿੱਚ ਅਧਿਆਤਮਿਕ ਮਾਹੌਲ ਦੇ ਦਰਮਿਆਨ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ, ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਹਾਜ਼ਰ ਵਿਧਾਇਕਾਂ ਨੇ ਇਕੱਠੇ ਗੁਰਬਾਣੀ ਦਾ ਪਾਠ ਕੀਤਾ। ਅਰਦਾਸ ਅਤੇ ਗੁਰਬਾਣੀ ਦੇ ਜਾਪ ਨਾਲ ਇਸ ਇਤਿਹਾਸਕ ਇਕੱਤਰਤਾ ਦੀ ਸਮਾਪਤੀ ਹੋਈ, ਜਿਸ ਨਾਲ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਸਿਆਸੀ ਅਤੇ ਧਾਰਮਿਕ ਤਣਾਅ ਵਿੱਚ ਕਾਫ਼ੀ ਹੱਦ ਤੱਕ ਨਰਮੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।

 

Advertisement
Advertisement
Advertisement
Advertisement
Scroll to Top