Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:46 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਅੰਦਰ 500 ਆਧੁਨਿਕ ਪੇਡੂ ਜਿੰਮ ਕੀਤੇ ਨੌਜਵਾਨਾਂ ਨੂੰ ਸਮਰਪਿਤ : ਸੀਐਮ

ਪੰਜਾਬ ਅੰਦਰ 500 ਆਧੁਨਿਕ ਪੇਡੂ ਜਿੰਮ ਕੀਤੇ ਨੌਜਵਾਨਾਂ ਨੂੰ ਸਮਰਪਿਤ : ਸੀਐਮ

ਫਰੀਦਕੋਟ, 29 ਜੂਨ 2026 : ਨੌਜਵਾਨਾਂ ਨੂੰ ਨਸਿ਼ਆ ਦੀ ਦਲਦਲ ਤੋ ਬਚਾਉਣ ਲਈ ਪੰਜਾਬ ਸਰਕਾਰ ਨੇ 500 ਆਧੁਨਿਕ ਨਵੇ ਪੇਡੂ ਜਿੰਮ ਨੌਜਵਾਨਾ ਨੂੰ ਸਮਰਪਿਤ ਕਰ ਦਿਤੇ ਹਨ, ਜਿਸਦਾ ਫਾਇਦਾ ਨੌਜਵਾਨ ਹੁਣ ਲੈ ਸਕਣਨਗੇ। ਇਨਾ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇ ਜਿੰਮ ਦਾ ਉਦਘਾਟਨ ਕਰਨ ਦੌਰਾਨ ਕੀਤਾ।

ਜਾਣਕਾਰੀ ਅਨੁਸਾਰ ਸਰਕਾਰ ਦਾ ਕਹਿਣਾ ਹੈ ਕਿ ਇਹ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਵੇਗੀ ਅਤੇ ਪੇਂਡੂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰੇਗੀ।

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦ ਬਾਜਾ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਹਿਲੀ ਵਾਰ 1,791 ਕਰੋੜ ਰੁਪਏ ਦਾ ਰਿਕਾਰਡ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਖੇਡਾਂ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਉਹ ਨਸ਼ਿਆਂ ਦੀ ਬਜਾਏ ਖੇਡ ਮੈਦਾਨਾਂ ਅਤੇ ਜਿੰਮਾਂ ਵੱਲ ਰੁਝਾਨ ਵਧਾਉਣ।

ਮੁੱਖ ਮੰਤਰੀ ਨੇ ਦੱਸਿਆ ਕਿ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰਨ ਦੀ ਯੋਜਨਾ ਉੱਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ 3,100 ਖੇਡ ਮੈਦਾਨ ਵੀ ਵਿਕਸਤ ਕੀਤੇ ਜਾ ਰਹੇ ਹਨ, ਜਿਸ ਨਾਲ ਪਿੰਡ ਪੱਧਰ ‘ਤੇ ਖੇਡਾਂ ਦਾ ਮਜ਼ਬੂਤ ਢਾਂਚਾ ਤਿਆਰ ਹੋਵੇਗਾ।

Advertisement
Advertisement
Advertisement
Advertisement
Scroll to Top