Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 7:28 am

+91 90915 01313 , +91 90916 01313

punjabbanni@gmail.com
punjabbani@yahoo.com

ਏ.ਡੀ.ਸੀ. ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ

ਏ.ਡੀ.ਸੀ. ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ

ਪਟਿਆਲਾ 30 ਜੂਨ : ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰਕ ਭਾਈਚਾਰੇ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਬਿਹਤਰ ਸੇਵਾਵਾਂ ਅਤੇ ਸੁਖਾਵਾਂ ਕਾਰੋਬਾਰੀ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਮੀਟਿੰਗ ‘ ਚ ਦਸਿਆ ਗਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਆਈਆਂ ਸ਼ਿਕਾਇਤਾਂ ਵਿੱਚੋਂ 115 ਖੁੱਲ੍ਹੀਆਂ ਮੰਨੀਆਂ ਗਈਆਂ ਸਨ ਅਤੇ 33 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਏ ਡੀ ਸੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸੰਜੀਵ ਗੁਪਤਾ, ਵਿਨੋਦ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਧਮੌਲੀ ਅਤੇ ਚਰਨਜੀਤ ਐਸ.ਕੇ.ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਗੰਭੀਰ ਹੈ ਅਤੇ ਇਸੇ ਉਦੇਸ਼ ਨਾਲ ਰਾਜ ਪੱਧਰ ’ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਜੋ ਸਮੱਸਿਆਵਾਂ ਨੂੰ ਸੁਣ ਕੇ ਤੇਜ਼ੀ ਨਾਲ ਹੱਲ ਕਰਦਾ ਹੈ। ਇਸ ਮੌਕੇ ਟ੍ਰੇਡ ਕਮਿਸ਼ਨ ਦੇ ਮੈਂਬਰਾਂ ਤੋ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Advertisement
Advertisement
Advertisement
Advertisement
Scroll to Top