Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:58 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਮਤਿ ਸਮਾਗਮ

ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਮਤਿ ਸਮਾਗਮ

ਡਕਾਲਾ/ਕਰਹਾਲੀ ਸਾਹਿਬ, ਪਟਿਆਲਾ 30 ਜੂਨ – ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਪਾਤਸ਼ਾਹੀ ਨੌਵੀਂ ਅਤੇ ਛੇਵੇਂ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਿਥੇ ਸੰਗਤਾਂ ਨੇ ਗੁਰੂ ਘਰ ਮੱਕਾ ਟੇਕ ਕੇ ਖੁਸ਼ੀਆਂ ਹਾਸਲ ਕੀਤੀਆਂ, ਉਥੇ ਹੀ ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਗੁਰਮਤਿ ਸਮਾਗਮ ਦੌਰਾਨ ਹੈਡ ਗ੍ਰੰਥੀ ਗੁਰਦੁਆਆ ਅੰਬ ਸਾਹਿਬ ਵਾਲੇ ਭਾਈ ਚਰਨਜੀਤ ਸਿੰਘ ਨੇ ਕਥਾ ਵਿਚਾਰਾਂ ਦੀ ਸਾਂਝ ਪਾਈ।  ਇਸ ਮੌਕੇ ਉਚੇਚੇ ਤੌਰ ’ਤੇ ਸਿ਼ਰਕਤ ਕਰਨ ਵਾਲਿਆਂ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਪੁੱਜੇ ਹੋਏ ਸਨ । ਪ੍ਰਕਾਸ ਦਿਹਾੜੇ ਮੌਕੇ ਹੈਡ ਗ੍ਰੰਥੀ ਭਾਈ ਸਤਪਾਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਕੱਠ ਵਿਚ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਾਆਂ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਛੇਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ, ਵਿਚਾਰਧਾਰਾ ਅਤੇ ਉਦੇਸ਼ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਜਾਣੂੰ ਕਰਵਾਇਆ ਕਿ ਗੁਰੂ ਸਾਹਿਬ ਨੂੰ ਬੰਦੀ ਛੋੜ ਦਾਤਾ ਕਿਉਂ ਆਖਿਆ ਜਾਂਦਾ ਹੈ ਗੁਰੂ ਸਾਹਿਬ ਦੀ ਗੁਰਬਾਣੀ ਜਿਥੇ ਸਾਰਿਆਂ ਨੂੰ ਗੁਰੂ ਆਸ਼ੇ ਅਨੁਸਾਰ ਜੀਵਨ ਜਿਉਣ ਦਾ ਮਾਰਗ ਵਿਖਾਉਂਦੀ ਹੈ, ਉਥੇ ਜ਼ਬਰ ਅਤੇ ਜੁਲਮ ਦੇ ਟਾਕਰੇ ਧਾਰਨ ਕੀਤੀਆਂ ਮੀਰੀ-ਪੀਰੀ ਤਲਵਾਰਾਂ ਸਿਧਾਂਤ ਅਤੇ ਫਲਸਫੇ ਦੀ ਵੱਡੀ ਮਿਸਾਲ ਹਨ।  ਇਸ ਉਪਰੰਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਇਲਾਕੇ ਦੀਆਂ ਪੁੱਜੀਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ।

ਇਸ ਮੌਕੇ ਗੁਰਦੁਆਰਾ ਕਰਹਾਲੀ ਸਾਹਿਬ ਦੇ ਮੈਨੇਜਰ ਸੁਰਜੀਤ ਸਿੰਘ ਕੌਲੀ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਇਲਾਕੇ ਦੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ, ਜਿਨਾਂ ਨੇ ਗੁਰੂ ਘਰ ਦੇ ਸਮਾਗਮਾਂ ਵਿਚ ਸਿ਼ਰਕਤ ਕਰਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਚਾਰਕ ਸਾਹਿਬਾਨਾਂ ਵਿਚ ਪਰਿਵੰਦਰ ਸਿੰਘ ਬਰਾੜਾ, ਪਰਿਵੰਦਰ ਸਿੰਘ ਰਿਓਂ ਆਦਿ ਤੋ. ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਮੈਂਬਰ ਅਤੇ ਸੰਗਤਾਂ ਆਦਿ ਹਾਜ਼ਰ ਸਨ। ਫੋਟੋ : ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਮੌਕੇ ਮੈਨੇਜਰ ਸੁਰਜੀਤ ਸਿੰਘ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਕਰਦੇ ਹੋਏ, ਨਾਲ ਹਨ ਸ਼ੋ੍ਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਹੋਰ।

Advertisement
Advertisement
Advertisement
Advertisement
Scroll to Top