Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:09 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਵਿਭਾਗ ਵੱਲੋਂ ਸਾਂਝੀ ਇਨਫੋਰਸਮੈਂਟ ਮੁਹਿੰਮ ਦੌਰਾਨ ਗੈਰ ਕਾਨੂੰਨੀ ਸਿਕਰੇਟਾਂ ਦੇ 1038 ਪੈਕਟ ਜਬਤ

ਸਿਹਤ ਵਿਭਾਗ ਵੱਲੋਂ ਸਾਂਝੀ ਇਨਫੋਰਸਮੈਂਟ ਮੁਹਿੰਮ ਦੌਰਾਨ ਗੈਰ ਕਾਨੂੰਨੀ ਸਿਕਰੇਟਾਂ ਦੇ 1038 ਪੈਕਟ ਜਬਤ

ਪਟਿਆਲਾ 1 ਜੁਲਾਈ –  ਪੰਜਾਬ ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ ਕਮਿਸ਼ਨਰ ਪੰਜਾਬ ਕਮਲਪ੍ਰੀਤ ਕੌਰ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਗਰਟ ਤੇ ਹੋਰ ਤੰਬਾਕੂ ਉਤਪਾਦ ਕੋਟਪਾ ਐਕਟ ਦੀਆਂ ਧਾਰਾਵਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਸ਼ਹਿਰ ਵਿੱਚ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਵਾਸਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਦੋ ਸਾਂਝੀਆਂ ਇਨਫੋਰਸਮੈਂਟ ਟੀਮਾਂ ਦਾ ਗਠਨ ਕੀਤਾ ਗਿਆ। 

ਇਹਨਾਂ ਟੀਮਾਂ ਦੀ ਪ੍ਰਧਾਨਗੀ ਜਿਲ੍ਹਾ ਸਹਾਇਕ ਸਿਹਤ ਅਫਸਰ ਕਮ ਜਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ ਡਾ.ਇੰਦਰਪ੍ਰੀਤ ਰੰਧਾਵਾ, ਜਿਲ੍ਹਾ ਸਿਹਤ ਅਫਸਰ ਡਾ.ਗੁਰਪ੍ਰੀਤ ਕੌਰ ਅਤੇ ਜੋਨਲ ਲਾਈਸੇਂਸਿੰਗ ਅਥਾਰਿਟੀ ਡਾ.ਨਵਜੋਤ ਕੌਰ ਵੱਲੋਂ ਕੀਤੀ ਗਈ। ਵਿਸ਼ੇਸ਼ ਜਾਂਚ ਮੁਹਿਮ ਦੌਰਾਨ ਟੀਮਾਂ ਵੱਲੋਂ ਪਟਿਆਲਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਜਿਵੇਂ ਕਿ ਤ੍ਰਿਵੇਣੀ ਚੌਂਕ, ਲਾਹੋਰੀ ਗੇਟ, ਸੰਤ ਨਗਰ, ਜੱਟਾਂ ਵਾਲਾ ਚੌਂਤਰਾ, ਸਰਹਿੰਦੀ ਬਜਾਰ, ਅਰਨਾ ਬਰਨਾ ਚੌਂਕ ਅਤੇ ਤ੍ਰਿਪੜੀ ਵਿਖੇ ਸਥਿਤ ਸਿਗਰਟ ਅਤੇ ਤੰਬਾਕੂ ਉਤਪਾਦਾਂ ਦੀਆਂ 10 ਦੁਕਾਨਾਂ ਦੀ ਜਾਂਚ ਕੀਤੀ ਗਈ ਇਸ ਦੌਰਾਨ ਇੱਕ ਦੁਕਾਨ ਤੋਂ ਲਾਜ਼ਮੀ ਤਸਵੀਰੀ ਸਿਹਤ ਚੇਤਾਵਨੀ ਤੋਂ ਬਿਨਾਂ ਵਿਕਰੀ ਲਈ ਰੱਖੇ ਸਿਗਰਟਾਂ ਦੇ 1038 ਪੈਕਟ, 179 ਸਿਗਾਰਾ ਅਤੇ 2160 ਲੂਜ਼ ਸਿਗਰਟਾਂ ਬਰਾਮਦ ਕੀਤੀਆਂ ਗਈਆਂ।

ਉਕਤ ਸਾਰਾ ਸਟਾਕ ਕੋਟਪਾ ਐਕਟ ਸੇਕਸ਼ਨ 7 ਦੀਆਂ ਧਰਾਵਾਂ ਅਧੀਨ ਮੌਕੇ ਤੇ ਹੀ ਜਬਤ ਕਰ ਲਿਆ ਗਿਆ ਸੰਬੰਧਿਤ ਦੁਕਾਨਦਾਰ ਨੂੰ ਸ਼ੋਅ ਕਾਜ਼ ਨੋਟਿਸ ਜਾਰੀ ਕਰ ਦਿੱਤਾ ਗਿਆ ਅਤੇ ਕੋਟਪਾ ਐਕਟ ਦੇ ਤਹਿਤ ਅਗਲੀ ਕਾਨੂੰਨੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਤੰਬਾਕੂ ਕੰਟਰੋਲ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵੀ ਸਖਤ ਕਾਰਵਾਈ ਕੀਤੀ ਜਾਵੇਗੀ।

 

Advertisement
Advertisement
Advertisement
Advertisement
Scroll to Top