Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:52 am

+91 90915 01313 , +91 90916 01313

punjabbanni@gmail.com
punjabbani@yahoo.com

ਤਸਕਰੀ : ਅੰ‌ਮ੍ਰਿਤਸਰ ਪੁਲਸ ਨੇ 4 ਵਿਅਕਤੀਆਂ ਨੂੰ ਕਾਬੂ ਕਰਕੇ 10 ਪਿਸਤੌਲ ਕੀਤੇ ਬਰਾਮਦ

ਤਸਕਰੀ : ਅੰ‌ਮ੍ਰਿਤਸਰ ਪੁਲਸ ਨੇ 4 ਵਿਅਕਤੀਆਂ ਨੂੰ ਕਾਬੂ ਕਰਕੇ 10 ਪਿਸਤੌਲ ਕੀਤੇ ਬਰਾਮਦ

ਅੰਮ੍ਰਿਤਸਰ, 27 ਜੂਨ 2026 : ਸਰਹੱਦ ਪਾਰ ਤੋ ਹੋ ਰਹੀ ਤਸਕਰੀ ਨੂੰ ਅੱਜ ਉਸ ਸਮੇ ਠਲ ਪਈ, ਜਦੋ ਅੰਮ੍ਰਿਤਸਰ ਪੁਲਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋ 10 ਪਿਸਤੌਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਰਹਿ ਕੇ ਕੰਮ ਕਰ ਰਹੇ ਸਨ। ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਮੰਗਵਾ ਕੇ ਇਹ ਗਿਰੋਹ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਅਪਰਾਧਿਕ ਗਿਰੋਹਾਂ ਅਤੇ ਸ਼ੱਕੀ ਵਿਅਕਤੀਆਂ ਤੱਕ ਪਹੁੰਚਾਉਣ ਦਾ ਕੰਮ ਕਰਦਾ ਸੀ।

ਉਨਾ ਦਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਆਧੁਨਿਕ ਪਿਸਤੌਲ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਹਥਿਆਰਾਂ ਦੀ ਇੱਕ ਹੋਰ ਖੇਪ ਅਪਰਾਧਿਕ ਤੱਤਾਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਨਾਕਾਮ ਬਣਾ ਦਿੱਤੀ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਰਹੱਦ ਪਾਰੋਂ ਹੋਣ ਵਾਲੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸੱਕਰੀ, ਸੰਗਠਿਤ ਅਪਰਾਧ ਅਤੇ ਅਜਿਹੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਾਨੂੰਨ ਦਾ ਉਲੰਘਣ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

Advertisement
Advertisement
Advertisement
Advertisement
Scroll to Top