Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:49 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ ਤਿੰਨ ਰੋਜ਼ਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਹੋਇਆ ਆਗਾਜ਼

ਪੰਜਾਬ ਵਿੱਚ ਤਿੰਨ ਰੋਜ਼ਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਹੋਇਆ ਆਗਾਜ਼

ਪਟਿਆਲਾ 28 ਜੂਨ – ਬੱਚਿਆਂ ਨੂੰ ਪੋਲੀਓ ਵਰਗੀ ਨਾ ਮੁਰਾਦ ਬਿਮਾਰੀ ਤੋਂ ਮੁਕਤੀ ਲਈ ਸੂਬੇ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣ ਲਈ 28 ਜੂਨ ਤੋਂ 30 ਜੂਨ ਤੱਕ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼ ਸ੍ਰੀ ਹਰਪਾਲ ਸਿੰਘ ਵਿਰਕ ਚੇਅਰਮੈਨ ਇੰਪਰੂਵਮੈਂਟ ਟਰੱਸਟ ਜੀ ਵੱਲੋਂ ਸੀ.ਐੱਚ.ਸੀ. ਤ੍ਰਿਪੜੀ ਪਟਿਆਲਾ ਤੋਂ ਕੀਤਾ ਅਤੇ ਇੱਥੇ ਲਗਾਏ ਪੋਲੀਓ ਕੈਂਪ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਪੰਜਾਬ ਰਾਜ ਵਿੱਚ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਵਾਈ।

ਇਸ ਮੌਕੇ ਉਨ੍ਹਾਂ ਵੱਲੋਂ 5 ਆਟੋ-ਰਿਕਸ਼ਾ ਨੂੰ ਮੁਨਾਦੀ ਵਾਸਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਤੋਂ ਬਾਅਦ ਸ੍ਰੀ ਹਰਪਾਲ ਸਿੰਘ ਵਿਰਕ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੋਲੀਓ ਦੀ ਇਸ ਭਿਆਨਕ ਬਿਮਾਰੀ ਤੋਂ ਬਚਣ ਲਈ ਇਸ ਸਾਲ ਦੇ ਨੈਸ਼ਨਲ ਇਮੂਨਾਈਜ਼ੇਸ਼ਨ ਦਿਵਸ ਪਲਸ ਪੋਲੀਓ ਪ੍ਰੋਗਰਾਮ ਅਧੀਨ ‘ਦੋ ਬੂੰਦਾਂ ਜਿੰਦਗੀ ਦੀਆਂ’ ਹਰੇਕ ਬੱਚੇ ਤੱਕ ਲਾਜ਼ਮੀ ਪਹੁੰਚਣੀਆਂ ਚਾਹੀਦੀਆਂ ਹਨ। ਸ੍ਰੀ ਹਰਪਾਲ ਸਿੰਘ ਵਿਰਕ ਨੇ ਕਿਹਾ ਕਿ ਹਾਲਾਂਕਿ ਸਾਡਾ ਦੇਸ਼ ਪਹਿਲਾਂ ਹੀ ਪੋਲੀਓ ਮੁਕਤ ਹੈ, ਤੇ 2010 ਤੋਂ ਬਾਅਦ ਪੰਜਾਬ ਵਿੱਚ ਵੀ ਕੋਈ ਕੇਸ ਨਹੀਂ ਆਇਆ, ਪਰੰਤੂ ਇਸ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੋਲੀਓ ਰੋਕੂ ਮੁਹਿੰਮ ਬਹੁਤ ਲਾਜ਼ਮੀ ਹੈ ਕਿਉਂਕਿ ਅਜੇ ਵੀ ਪੋਲੀਓ ਦੀ ਮਹਾਂਮਾਰੀ ਅਧੀਨ ਸਾਡੇ ਗੁਆਂਢੀ ਦੇਸ਼, ਪਾਕਿਸਤਾਨ ਤੇ ਅਫਗਾਨਿਸਤਾਨ ਆਦਿ ਤੋਂ ਪੋਲੀਓ ਵਾਇਰਸ ਦੇ ਇੱਧਰ ਆਉਣ ਦਾ ਖ਼ਤਰਾ ਹੈ।

ਸ੍ਰੀ ਹਰਪਾਲ ਸਿੰਘ ਵਿਰਕ ਨੇ ਕਿਹਾ ਕਿ ਭਾਵੇਂ ਸਿਹਤ ਟੀਮਾਂ ਵੱਲੋਂ ਹਰੇਕ ਬੱਚੇ ਨੂੰ ਪਲਸ ਪੋਲੀਓ ਦੀ ਇਸ ਮੁਹਿੰਮ ਦੌਰਾਨ ਘਰ-ਘਰ ਜਾ ਕੇ ਦੋ ਬੂੰਦਾਂ ਜਿੰਦਗੀ ਦੀਆਂ ਪਿਲਾਈਆਂ ਜਾਣਗੀਆਂ ਪਰ ਫਿਰ ਵੀ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸਾਰੇ ਮਾਪਿਆਂ/ਸਰਪ੍ਰਸਤਾਂ ਨੂੰ ਅਪੀਲ ਹੈ ਕਿ ਉਹ ਆਪਣੇ ਬੱਚੇ ਨੂੰ ਨਜ਼ਦੀਕੀ ਪੋਲੀਓ ਬੂਥ ‘ਤੇ ਜਾ ਕੇ ਪੋਲੀਓ ਵੈਕਸੀਨ ਦੀਆਂ ਬੂੰਦਾਂ ਜ਼ਰੂਰ ਪਿਲਾਉਣ ਤਾਂ ਜੋ ਕੋਈ ਵੀ ਬੱਚਾ ਇਸ ਮੁਹਿੰਮ ਦੌਰਾਨ ਦਵਾਈ ਪੀਣ ਤੋਂ ਖੁੰਝ ਨਾ ਜਾਵੇ।

Advertisement
Advertisement
Advertisement
Advertisement
Scroll to Top