Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:41 am

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਸ਼ੇਸ਼ ਸਮਾਗਮ 5 ਜੂਨ ਨੂੰ ਪਟਿਆਲਾ ਵਿਖੇ

ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਸ਼ੇਸ਼ ਸਮਾਗਮ 5 ਜੂਨ ਨੂੰ ਪਟਿਆਲਾ ਵਿਖੇ

ਪਟਿਆਲਾ 3 ਜੂਨ –  ਨੈਸ਼ਨਲ ਪ੍ਰੋਗਰਾਮ ਫਾਰ ਕਲਾਈਮੇਟ ਚੇਂਜ ਐਂਡ ਹਿਊਮਨ ਹੈਲਥ ਅਧੀਨ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਸੁਮੀਤ ਸਿੰਘ ਦੇ ਸਹਿਯੋਗ ਨਾਲ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਪਟਿਆਲਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮਿਤੀ 5 ਜੂਨ 2026 (ਸ਼ੁੱਕਰਵਾਰ) ਨੂੰ ਸਵੇਰੇ 7:30 ਵਜੇ ਨੇਹਰੂ ਪਾਰਕ, ਪੁਰਾਣਾ ਬੱਸ ਸਟੈਂਡ, ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ।

ਇਸ ਸਮਾਗਮ ਵਿੱਚ ਸ਼ਹਿਰ ਦੀਆਂ ਨਾਮਵਰ ਸ਼ਖਸੀਅਤਾਂ, ਵਾਤਾਵਰਨ ਪ੍ਰੇਮੀ, ਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਖੇਤਰਾਂ ਨਾਲ ਸੰਬੰਧਤ ਵਿਦਵਾਨ ਸ਼ਮੂਲੀਅਤ ਕਰਨਗੇ। ਇਸ ਮੌਕੇ ਵਾਤਾਵਰਨ ਨੂੰ ਦਰਪੇਸ਼ ਚੁਣੌਤੀਆਂ, ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਅਤੇ ਉਨ੍ਹਾਂ ਨਾਲ ਨਜਿੱਠਣ ਲਈ ਸੰਭਾਵੀ ਉਪਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਪਟਿਆਲਾ ਵਿੱਚ ਵਾਤਾਵਰਨ ਸੰਭਾਲ ਲਈ ਕਾਰਜਸ਼ੀਲ ਵੱਖ-ਵੱਖ ਐਨ.ਜੀ.ਓਜ਼ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਸਨਮਾਨਿਤ ਅਤੇ ਉਤਸ਼ਾਹਿਤ ਕਰਨ ਦੇ ਨਾਲ-ਨਾਲ ਭਵਿੱਖ ਲਈ ਵਾਤਾਵਰਨ ਸੁਰੱਖਿਆ ਸਬੰਧੀ ਯੋਜਨਾਵਾਂ ਵੀ ਉਲੀਕੀਆਂ ਜਾਣਗੀਆਂ।

ਡਾ. ਸੁਮੀਤ ਸਿੰਘ ਨੇ ਕਿਹਾ ਕਿ ਗਲੋਬਲ ਵਾਰਮਿੰਗ ਕਾਰਨ ਮੌਸਮ ਵਿੱਚ ਆ ਰਹੀਆਂ ਤਬਦੀਲੀਆਂ ਦੇ ਮਾੜੇ ਪ੍ਰਭਾਵ ਹੁਣ ਸਪੱਸ਼ਟ ਤੌਰ ‘ਤੇ ਮਹਿਸੂਸ ਕੀਤੇ ਜਾ ਰਹੇ ਹਨ। ਬੇਮੌਸਮੀ ਬਰਸਾਤ, ਅੱਤ ਦੀ ਗਰਮੀ ਅਤੇ ਹੋਰ ਮੌਸਮੀ ਅਸਥਿਰਤਾਵਾਂ ਨਾ ਸਿਰਫ਼ ਮਨੁੱਖੀ ਜੀਵਨ, ਸਗੋਂ ਫ਼ਸਲੀ ਚੱਕਰ ਅਤੇ ਜਾਨਵਰਾਂ ਉੱਤੇ ਵੀ ਨਕਾਰਾਤਮਕ ਪ੍ਰਭਾਵ ਪਾ ਰਹੀਆਂ ਹਨ।

ਉਨ੍ਹਾਂ ਸਮੂਹ ਵਾਤਾਵਰਨ ਪ੍ਰੇਮੀਆਂ, ਸਮਾਜ ਸੇਵੀਆਂ ਅਤੇ ਜਾਗਰੂਕ ਨਾਗਰਿਕਾਂ ਨੂੰ ਇਸ ਮਹੱਤਵਪੂਰਨ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Advertisement
Advertisement
Advertisement
Advertisement
Scroll to Top