Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 11:43 am

+91 90915 01313 , +91 90916 01313

punjabbanni@gmail.com
punjabbani@yahoo.com

ਅਨਾਜ ਦੇ ਨੁਕਸਾਨ ਤੇ ਲਗੇਗੀ ਰੋਕ : 20 ਲੱਖ ਮੀਟ੍ਰਿਕ ਟਨ ਨਵੀ ਭੰਡਾਰਨ ਸਮਰਥਾ ਬਣਾਵੇਗੀ ਸਰਕਾਰ

ਅਨਾਜ ਦੇ ਨੁਕਸਾਨ ਤੇ ਲਗੇਗੀ ਰੋਕ : 20 ਲੱਖ ਮੀਟ੍ਰਿਕ ਟਨ ਨਵੀ ਭੰਡਾਰਨ ਸਮਰਥਾ ਬਣਾਵੇਗੀ ਸਰਕਾਰ

ਚੰਡੀਗੜ੍ਹ, 3 ਜੂਨ 2026 : ਹਰਿਆਣਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਨੂੰ ਸੁਰੱਖਿਅਤ ਰੱਖਣ ਅਤੇ ਭੰਡਾਰਨ ਦੀਆਂ ਕਮੀਆਂ ਦੂਰ ਕਰਨ ਲਈ ਵੱਡਾ ਫ਼ੈਸਲਾ ਲਿਆ ਹੈ। ਦਸ ਦਈਏ ਕਿ ਹੁਣ ਜਿਥੇ ਅਨਾਜ ਦੇ ਨੁਕਸਾਨ ਤੇ ਰੋਕ ਲਗੇਗੀ, ਉਥੇ 20 ਲੱਖ ਮੀਟ੍ਰਿਕ ਟਨ ਨਵੀ ਭੰਡਾਰਨ ਸਮਰਥਾ ਸਰਕਾਰ ਬਣਾਉਣ ਜਾ ਰਹੀ ਹੈ।

ਜਾਣਕਾਰੀ ਦੇ ਅਨੁਸਾਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ 20 ਲੱਖ ਮੀਟ੍ਰਿਕ ਟਨ ਸਮਰੱਥਾ ਵਾਲੇ ਨਵੇਂ ਗੋਦਾਮ ਸਥਾਪਤ ਕਰਨ ਦੀ ਯੋਜਨਾ ‘ਤੇ ਤੇਜ਼ੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਕਿਸਾਨਾਂ ਦੀ ਮਿਹਨਤ ਨਾਲ ਉਗਾਈ ਫ਼ਸਲ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ।

ਹਰਿਆਣਾ ਸਿਵਲ ਸਕੱਤਰੇਤ ਵਿੱਚ ‘ਵਿਜ਼ਨ-2047’ ਤਹਿਤ ਖੁਰਾਕ ਅਤੇ ਸਪਲਾਈ ਵਿਭਾਗ ਦੀ ਭਵਿੱਖੀ ਕਾਰਜ ਯੋਜਨਾ ਦੀ ਸਮੀਖਿਆ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਨਾਜ ਦੀ ਸੁਰੱਖਿਅਤ ਸਟੋਰੇਜ ਖੇਤੀਬਾੜੀ ਖੇਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਵਿਭਾਗ ਇਸ ਟੀਚੇ ਨੂੰ ਹਾਸਲ ਕਰਨ ਲਈ ਸਮੇਂ ਸਿਰ ਤਿਆਰੀਆਂ ਮੁਕੰਮਲ ਕਰਨ।

ਮੀਟਿੰਗ ਦੌਰਾਨ ਖੁਰਾਕ ਅਤੇ ਸਪਲਾਈ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਜੇ. ਗਣੇਸ਼ਨ ਨੇ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਭੰਡਾਰਨ ਦੀ ਘਾਟ ਅਤੇ ਖੁੱਲ੍ਹੇ ਸਟੋਰੇਜ ਕਾਰਨ ਹਰ ਸਾਲ ਕਰੀਬ 4 ਤੋਂ 5 ਫ਼ੀਸਦੀ ਅਨਾਜ ਨੁਕਸਾਨ ਦਾ ਸ਼ਿਕਾਰ ਹੋ ਜਾਂਦਾ ਹੈ। ਇਸ ਸਥਿਤੀ ਨੂੰ ਸੁਧਾਰਨ ਲਈ ਆਧੁਨਿਕ ਅਤੇ ਢੱਕੀਆਂ ਭੰਡਾਰਨ ਸਹੂਲਤਾਂ ਦੀ ਲੋੜ ਹੈ।

Scroll to Top