Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 10:11 am

+91 90915 01313 , +91 90916 01313

punjabbanni@gmail.com
punjabbani@yahoo.com

ਹਰ ਸ਼ੁੱਕਰਵਾਰ ਨਗਰ ਨਿਗਮ ਪਟਿਆਲਾ ਵਿੱਚ ਲੱਗੇਗਾ ਸੁਵਿਧਾ ਕੈਂਪ- ਮੇਅਰ

ਹਰ ਸ਼ੁੱਕਰਵਾਰ ਨਗਰ ਨਿਗਮ ਪਟਿਆਲਾ ਵਿੱਚ ਲੱਗੇਗਾ ਸੁਵਿਧਾ ਕੈਂਪ- ਮੇਅਰ

ਪਟਿਆਲਾ, 3 ਜੂਨ – ਅੱਜ ਨਗਰ ਨਿਗਮ ਪਟਿਆਲਾ ਵਿਖੇ ਆਮ ਲੋਕਾਂ ਨੂੰ ਰਿਹਾਇਸ਼ੀ ਨਕਸ਼ੇ ਪਾਸ ਕਰਵਾਉਣ ਅਤੇ ਪਲਾਟਾਂ ਦੀ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਆ ਰਹੀਆਂ ਦਿੱਕਤਾਂ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਪੈਨਡੰਸੀ ਨੂੰ ਦੂਰ ਕਰਨ ਲਈ ਨਗਰ ਨਿਗਮ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹਰ ਸ਼ੁੱਕਰਵਾਰ ਨੂੰ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਜਾਵੇਗਾ।
ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਰਿਹਾਇਸ਼ੀ ਨਕਸ਼ਿਆਂ ਅਤੇ ਪਲਾਟਾਂ ਦੀ ਐਨ.ਓ.ਸੀ. ਸਬੰਧੀ ਆਮ ਲੋਕਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਦੇ ਮੱਦੇਨਜ਼ਰ ਅੱਜ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਅਪਰੂਵਡ ਆਰਕੀਟੈਕਟਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਲੋਕਾਂ ਨੂੰ ਇੱਕੋ ਥਾਂ ਤੇ ਤੇਜ਼ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸ਼ੁੱਕਰਵਾਰ ਸਵੇਰੇ 8:30 ਵਜੇ ਨਗਰ ਨਿਗਮ ਪਟਿਆਲਾ ਦੇ ਡਾ. ਭੀਮ ਰਾਓ ਅੰਬੇਦਕਰ ਹਾਲ ਵਿੱਚ ਸੁਵਿਧਾ ਕੈਂਪ ਲਗਾਇਆ ਜਾਵੇ।
ਇਹ ਕੈਂਪ 5 ਜੂਨ 2026 ਤੋਂ ਸ਼ੁਰੂ ਹੋਣਗੇ, ਜਿੱਥੇ ਆਉਣ ਵਾਲੇ ਨਾਗਰਿਕਾਂ ਦੇ ਕੇਸਾਂ ਦੀ ਮੌਕੇ ‘ਤੇ ਹੀ ਜਾਂਚ ਕਰਕੇ ਯੋਗ ਮਾਮਲਿਆਂ ਵਿੱਚ ਪਲਾਟਾਂ ਦੀ ਐਨ.ਓ.ਸੀ. ਜਾਰੀ ਕੀਤੀ ਜਾਵੇਗੀ ਅਤੇ ਰਿਹਾਇਸ਼ੀ ਨਕਸ਼ੇ ਪਾਸ ਕੀਤੇ ਜਾਣਗੇ। ਇਸ ਉਪਰਾਲੇ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ ਅਤੇ ਲੰਬਿਤ ਕੇਸਾਂ ਦਾ ਜਲਦੀ ਨਿਪਟਾਰਾ ਹੋ ਸਕੇਗਾ।
ਉਕਤ ਕੈਂਪਾਂ ਦੇ ਓਵਰਆਲ ਇੰਚਾਰਜ ਸ੍ਰੀ ਨੀਰਜ ਭੱਟੀ, ਮਿਉਂਸਪਲ ਟਾਊਨ ਪਲਾਨਰ ਹੋਣਗੇ। ਇਸ ਮੌਕੇ ਮਿਉਂਸੀਪਲ ਕੌਂਸਲਰ ਰਾਜੂ ਸਾਹਨੀ ਅਤੇ ਸ਼ਿਵਰਾਜ ਵਿਰਕ ਵੀ ਹਾਜ਼ਰ ਸਨ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਲੋਕਾਂ ਨੂੰ ਬਿਹਤਰ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ-ਹਿਤੈਸ਼ੀ ਕਦਮ ਜਾਰੀ ਰਹਿਣਗੇ।
Scroll to Top