Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:11 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਿਹਤ ਟੀਮਾਂ ਵੱਲੋਂ ਹੁਣ ਤੱਕ 273799 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ

ਦੁਆਰਾ: Punjab Bani ਪ੍ਰਕਾਸ਼ਿਤ :Friday, 05 June, 2026, 01:52 PM

ਪਟਿਆਲਾ 6 ਜੂਨ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਸਿਹਤ ਵਿਭਾਗ ਨੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ ਮਾਸ ਜਾਗਰੂਕਤਾ ਡਰਾਈ ਡੇਅ ਅਭਿਆਨ ਚਲਾਇਆ ਜਾ ਰਿਹਾ ਹੈ।

ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਡੇਂਗੂ ਲਾਰਵੇ ਦੀ ਜਾਂਚ ਲਈ ਅੱਜ ਪਟਿਆਲਾ ਜਿਲੇ ਵਿੱਚ ਉਸਾਰੀ ਅਧੀਨ ਇਮਾਰਤਾਂ, ਖਾਲੀ ਪਲਾਟ ਅਤੇ ਪਲਾਂਟ ਨਰਸਰਿਆਂ ਵਿੱਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਜਿਨ੍ਹਾਂ ਥਾਵਾਂ ਤੇ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ।

ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿ¤ਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਾਫ—ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ ਅਤੇ ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ। ਇਸ ਮੌਕੇ ਘਰ—ਘਰ ਜਾ ਕੇ ਆਮ ਜਨਤਾ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਪਾਣੀ ਦੀ ਨਿਕਾਸੀ ਕੀਤੀ ਜਾਵੇ। ਜਿਲ੍ਹਾ ਐਪੀਡੇਮੋਲੋਜੋਸਟ ਡਾ.ਸੁਮੀਤ ਸਿੰਘ ਨੇ ਦੱਸਿਆ ਕਿ ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ ਸਟਾਫ ਦੀਆਂ ਟੀਮਾਂ ਨਾਲ ਨਰਸਿੰਗ ਵਿਦਿਆਰਥੀਆਂ ਵੱਲੋਂ ਜਿਲ੍ਹੇ ਭਰ ਦੇ 51474 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 222 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।



Scroll to Top