Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 9:26 am

+91 90915 01313 , +91 90916 01313

punjabbanni@gmail.com
punjabbani@yahoo.com

ਵੋਟਰ ਸੂਚੀ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਸਬੰਧੀ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ

ਵੋਟਰ ਸੂਚੀ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਸਬੰਧੀ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ

ਪਟਿਆਲਾ, 5 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਪੈਸ਼ਲ ਇੰਨਟੈਨਸਿਵ ਰਵੀਜ਼ਨ (ਐਸ ਆਈ ਆਰ) ਸਬੰਧੀ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਬੂਥ ਲੈਵਲ ਅਫ਼ਸਰਾਂ ਦੁਆਰਾ ਘਰ-ਘਰ ਜਾ ਕੇ ਵੈਰੀਫਿਕੇਸ਼ਨ ਮਿਤੀ 25 ਜੂਨ ਤੋਂ 24 ਜੁਲਾਈ 2026 ਤੱਕ ਕੀਤੀ ਜਾਣੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿੱਤਾ ਮਿਤਰਾ ਵੱਲੋਂ 7 ਜੂਨ, 2026 (ਐਤਵਾਰ) ਨੂੰ ਹੋਣ ਵਾਲੀ ਵਿਸ਼ੇਸ਼ ਵੋਟਰ ਜਾਗਰੂਕਤਾ ਅਤੇ ਮੈਪਿੰਗ ਮੁਹਿੰਮ ਵਿੱਚ ਆਮ ਜਨਤਾ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਸਮੇਂ ਸਪੈਸ਼ਲ ਇੰਨਟੈਨਸਿਵ ਰਵੀਜ਼ਨ-2026 ਨੂੰ ਮੁੱਖ ਰੱਖਦੇ ਹੋਏ ਮੌਜੂਦਾ ਵੋਟਰ ਸੂਚੀ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਮੈਪਿੰਗ ਦਾ ਕੰਮ ਕਾਫੀ ਹੱਦ ਤੱਕ ਪੂਰਾ ਕਰ ਲਿਆ ਗਿਆ ਹੈ ਪਰੰਤੂ ਹਾਲੇ ਵੀ ਕੁੱਝ ਇਲਾਕਿਆਂ ਵਿੱਚ ਵੋਟਰ ਮੈਪਿੰਗ ਦਾ ਕੰਮ ਬਕਾਇਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਇਸ ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਮੈਪਿੰਗ ਦੇ ਇਸ ਅਧੂਰੇ ਕੰਮ ਨੂੰ ਪੂਰਾ ਕਰਨ ਲਈ ਮਿਤੀ: 07 ਜੂਨ 2026 (ਦਿਨ ਐਤਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੀ.ਐਲ.ਓਜ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਸਪੈਸ਼ਲ ਕੈਂਪ ਲਗਾਏ ਜਾਣੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸਾਰੇ ਬੂਥ ਲੈਵਲ ਅਫ਼ਸਰਾਂ ਦੁਆਰਾ ਇਹ ਕੈਂਪ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਲਗਾਏ ਜਾਣੇ ਹਨ। ਇਸ ਅਭਿਆਸ ਦਾ ਮੁੱਖ ਉਦੇਸ਼ ਮੌਜੂਦਾ ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਕਰਨਾ ਹੈ ਇਸ ਸਬੰਧੀ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੋਟਰ ਜਾਂ ਉਸਦੇ ਕਿਸੇ ਵੀ ਪਰਿਵਾਰਕ ਮੈਂਬਰ ਦੀ ਵੋਟ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਕਿਸੇ ਕਾਰਨ ਕਰਕੇ ਨਹੀਂ ਹੋ ਰਿਹਾ ਜਾ ਨਹੀਂ ਕੀਤਾ ਗਿਆ ਤਾਂ ਸਬੰਧਤ ਵੋਟਰ ਵੱਲੋਂ ਮਿਤੀ 7 ਜੂਨ (ਦਿਨ ਐਤਵਾਰ) ਨੂੰ ਲਗਾਏ ਜਾ ਰਹੇ ਇਸ ਕੈਂਪ ਵਿੱਚ ਹਾਜਰ ਹੋ ਕੇ ਆਪਣੀ ਵੋਟ ਦਾ ਮਿਲਾਣ ਕਰਨ ਲਈ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਦੌਰਾਨ ਵੋਟਰ ਰਜਿਸਟ੍ਰੇਸ਼ਨ ਅਤੇ ਚੋਣ ਭਾਗੀਦਾਰੀ ਪ੍ਰਤੀ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਜਾਗਰੂਕਤਾ ਗਤੀਵਿਧੀਆਂ ਅਤੇ ਸਥਾਨਕ ਪਹੁੰਚ ਪ੍ਰੋਗਰਾਮਾਂ ਰਾਹੀਂ ਮੁਹਿੰਮ ਦਾ ਵਿਆਪਕ ਤੌਰ ‘ਤੇ ਪ੍ਰਚਾਰ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਸਬੰਧਤ ਅਧਿਕਾਰੀਆਂ ਨੂੰ ਨਿਗਰਾਨੀ ਅਤੇ ਰਿਕਾਰਡ ਦੇ ਉਦੇਸ਼ਾਂ ਲਈ ਵਿਸ਼ੇਸ਼ ਕੈਂਪ ਗਤੀਵਿਧੀਆਂ ਦੀਆਂ ਰਿਪੋਰਟਾਂ ਅਤੇ ਫੋਟੋਆਂ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਜਮ੍ਹਾ ਕਰਵਾਉਣ ਲਈ ਵੀ ਕਿਹਾ ਗਿਆ ਹੈ।

Scroll to Top