Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:55 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਦੇ ਪਹਿਲੇ ਪੜਾਅ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਦੇ ਪਹਿਲੇ ਪੜਾਅ ਦਾ ਲਿਆ ਜਾਇਜ਼ਾ

ਪਟਿਆਲਾ, 5 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਗਣਨਾ-2027 ਦੇ ਪਹਿਲੇ ਪੜਾਅ ਹੇਠ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਸਮੂਹ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਅੰਕੜਿਆਂ ਦੀ ਸਟੀਕਤਾ, ਸੰਪੂਰਨਤਾ ਅਤੇ ਉੱਚ ਗੁਣਵੱਤਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਨਿਰਧਾਰਿਤ ਸਮੇਂ ਵਿੱਚ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੇ ਗਏ ਡਰੱਗ ਅਤੇ ਸਮਾਜਿਕ-ਆਰਥਿਕ ਸਰਵੇਖਣ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਹਲਕਾ-ਵਾਰ ਨਿਰੀਖਣ ਕਰਦਿਆਂ ਕਿਹਾ ਕਿ ਇਸ ਤਹਿਤ ਜ਼ਿਲ੍ਹੇ ਦੇ 1787 ਬੂਥਾਂ ’ਤੇ ਸਰਵੇਖਣ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਡਾ. ਹਿਮਾਂਸ਼ੂ ਅਗਰਵਾਲ ਨੇ ਬੈਠਕ ਦੌਰਾਨ ਦੱਸਿਆ ਕਿ ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਕਾਰਜ ਵਜੋਂ ਚੱਲ ਰਿਹਾ ਹੈ, ਜਿਸ ਤਹਿਤ ਗਿਣਤੀਕਾਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰ ਰਹੇ ਹਨ ਅਤੇ ਨਾਗਰਿਕਾਂ ਤੋਂ 33 ਸਵਾਲਾਂ ਸਬੰਧੀ ਜਾਣਕਾਰੀ ਇਕੱਤਰ ਕਰ ਰਹੇ ਹਨ। ਉਨ੍ਹਾਂ ਨੇ ਦੇਵੀਗੜ੍ਹ ਅਤੇ ਰਾਜਪੁਰਾ ਵਿੱਚ ਕੀਤੇ ਗਏ ਚੰਗੇ ਕੰਮ ਲਈ ਸਬੰਧਤ ਚਾਰਜ ਅਧਿਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਬਾਕੀ ਅਧਿਕਾਰੀਆਂ ਨੂੰ ਵੀ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵਧੀਆ ਕੰਮ ਕਰਨ ਵਾਲੇ ਗਿਣਤੀਕਾਰਾਂ ਅਤੇ ਚਾਰਜ ਅਫ਼ਸਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ-2027 ਦੇ ਪਹਿਲੇ ਪੜਾਅ ਦੌਰਾਨ ਇਕੱਤਰ ਕੀਤੇ ਜਾ ਰਹੇ ਡੇਟਾ ਦੀ ਸਟੀਕਤਾ, ਸੰਪੂਰਨਤਾ ਅਤੇ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਅਤੇ ਚਾਰਜ ਪੱਧਰ ’ਤੇ ਨਿਯਮਤ ਤੌਰ ’ਤੇ ਚੈਕਿੰਗ ਕੀਤੀ ਜਾ ਰਹੀ ਹੈ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਨਗਣਨਾ ਦੇ ਅੰਕੜੇ ਇਕੱਠੇ ਕਰਨ ਦੇ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲਗਭਗ 3000 ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਸਟਾਫ਼ ਜ਼ਮੀਨੀ ਪੱਧਰ ’ਤੇ ਤਾਇਨਾਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਪੂਰਨ ਸਹਿਯੋਗ ਕਰਨ।

ਬੈਠਕ ਦੌਰਾਨ ਜ਼ਿਲ੍ਹੇ ਦੇ ਸੈਂਸਸ ਨੋਡਲ ਅਫ਼ਸਰ ਅਤੇ ਏ.ਡੀ.ਸੀ. (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਸਮੂਹ ਐਸ.ਡੀ.ਐਮਜ਼, ਉਪ ਅਰਥ ਅਤੇ ਅੰਕੜਾ ਸਲਾਹਕਾਰ-ਕਮ-ਵਧੀਕ ਜ਼ਿਲ੍ਹਾ ਸੈਂਸਸ ਅਫ਼ਸਰ ਜਸਵਿੰਦਰ ਕੌਰ, ਸੁਪਰਵਾਈਜ਼ਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top