Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 3:13 am

+91 90915 01313 , +91 90916 01313

punjabbanni@gmail.com
punjabbani@yahoo.com

21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ

21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ

ਪਟਿਆਲਾ 15 ਜੂਨ – ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਿੱਚ ਪਟਿਆਲਾ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਸੀ.ਐਮ.ਦੀ ਯੋਗਸ਼ਾਲਾ ਤਹਿਤ ਯੋਗ ਕਰਵਾਏ ਜਾ ਰਹੇ ਹਨ , ਇਸੇ ਲੜੀ ਤਹਿਤ 21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਪ੍ਰਧਾਨਗੀ ਹੇਠ ਇਕ ਬੈਠਕ ਕੀਤੀ ਗਈ। ਉਹਨਾਂ ਆਮ ਲੋਕਾਂ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ 21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਸਵੇਰੇ 6 ਵਜੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾ ਕੇ ਲੋਕਾਂ ਨੂੰ ਸਿਹਤਮੰਦ ਜੀਵਨ ਜੀਊਣ ਦਾ ਸੰਦੇਸ਼ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਹਤਮੰਦ ਜੀਵਨ ਅਤੇ ਮਨ ਦੀ ਸ਼ਾਤੀ ਸਭ ਤੋਂ ਵੱਡੀ ਜ਼ਰੂਰਤ ਬਣ ਚੁੱਕੀ ਹੈ। ਸਾਡੀ ਆਸ ਹੈ ਕਿ ਇਸ ਦਿਵਸ ਨਾਲ ਲੋਕ ਯੋਗਾ ਦੀ ਮਹੱਤਤਾ ਨੂੰ ਸਮਝ ਕੇ ਆਪਣੇ ਜੀਵਨ ਵਿੱਚ ਸਿਹਤਮੰਦ ਬਦਲਾਅ ਲਿਆਉਣਗੇ। ਉਹਨਾਂ ਕਿਹਾ ਕਿ ਯੋਗ ਸਿਰਫ ਸਰੀਰਕ ਵਰਕਆਊਟ ਨਹੀ ਬਲਕਿ ਮਨ ਅਤੇ ਆਤਮਾ ਦੀ ਸ਼ਾਂਤੀ ਲਈ ਵੀ ਜਰੂਰੀ ਹੈ। ਉਹਨਾਂ ਸਾਰੇ ਨਾਗਰਿਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਯੋਗਸ਼ਾਲਾ ਦਾ ਲਾਭ ਉਠਾਉਣ ਅਤੇ ਆਪਣੀ ਸਿਹਤ ਲਈ ਯੋਗਾ ਅਭਿਆਸ ਨੂੰ ਅਪਨਾਉਣ।

ਅਨੁਪ੍ਰਿਤਾ ਜੌਹਲ ਨੇ ਯੋਗ ਦਿਵਸ ਦੀਆਂ ਤਿਆਰੀਆਂ ਸਬੰਧੀ ਚਰਚਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਸੌਪੀਆਂ। ਉਹਨਾਂ ਪਟਿਆਲਾ ਵਾਸੀਆਂ ਨੂੰ ਯੋਗ ਦਿਵਸ ‘ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਹਤਮੰਦ ਜੀਵਨ ਅਤੇ ਮਨ ਦੀ ਸ਼ਾਂਤੀ ਸਭ ਤੋਂ ਵੱਡੀ ਜ਼ਰੂਰਤ ਬਣ ਗਈ ਹੈ।

ਉਹਨਾਂ ਕਿਹਾ ਕਿ ਯੋਗਾ ਦਾ ਮੂਲ ਮੰਤਵ ਸਰੀਰਕ ਤਾਕਤ, ਲਚਕੀਲਾਪਨ ਅਤੇ ਮਨ ਨੂੰ ਸ਼ਾਂਤ ਕਰਨ ਦੇ ਨਾਲ ਨਾਲ ਅੰਦਰੂਨੀ ਸ਼ਕਤੀ ਨੂੰ ਵਧਾਉਣਾ ਹੈ। ਉਹਨਾਂ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਅਤੇ ਦਬਾਅ ਭਰੀ ਜ਼ਿੰਦਗੀ ਵਿੱਚ ਤਣਾਅ, ਚਿੰਤਾ ਅਤੇ ਸਰੀਰਿਕ ਰੋਗ ਆਮ ਗੱਲ ਬਣ ਗਏ ਹਨ। ਅਜਿਹੇ ਸਮੇਂ ਵਿੱਚ ਸਾਡੇ ਲਈ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਆਪਣੇ ਦਿਮਾਗ ਅਤੇ ਸਰੀਰਕ ਸਿਹਤ ਦੀ ਸੰਭਾਲ ਲਈ ਕਿਸੇ ਕੁਦਰਤੀ ਅਤੇ ਪ੍ਰਭਾਵਸ਼ਾਲੀ ਢੰਗ ਨੂੰ ਅਪਣਾਈਏ। ਯੋਗਾ ਇਹਨਾਂ ਸਾਰੀਆਂ ਸਮੱਸਿਆਵਾਂ ਦਾ ਇਕ ਪ੍ਰਭਾਵਸ਼ਾਲੀ ਹੱਲ ਹੈ। ਇਸ ਲਈ ਸਾਨੂੰ ਦਵਾਈਆਂ ਤੇ ਨਿਰਭਰ ਹੋਣ ਦੀ ਬਜਾਏ ਯੋਗਾ ਨੂੰ ਆਪਣੀ ਰੋਜ਼ਾਨਾ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

Scroll to Top