Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:16 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2023 ਲਈ ਚੁਣੇ ਗਏ ਅਧਿਆਪਕਾਂ ਨੂੰ ਵਧਾਈ

ਚੰਡੀਗੜ੍ਹ 4 ਸਤੰਬਰ :

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ।

ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 54 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 11 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 5 ਅਧਿਆਪਕਾਂ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।

ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ।

ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।

Advertisement
Advertisement
Advertisement
Advertisement
Scroll to Top