Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 3:20 am

+91 90915 01313 , +91 90916 01313

punjabbanni@gmail.com
punjabbani@yahoo.com

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. ਵੱਲੋਂ ਟਰੇਡਰਜ਼ ਕਮਿਸ਼ਨ ਨਾਲ ਬੈਠਕ

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. ਵੱਲੋਂ ਟਰੇਡਰਜ਼ ਕਮਿਸ਼ਨ ਨਾਲ ਬੈਠਕ

ਪਟਿਆਲਾ, 16 ਜੂਨ : ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਸਮੇਤ  ਟਰੇਡਰਜ਼ ਕਮਿਸ਼ਨ ਵੱਲੋਂ ਸਾਹਮਣੇ ਲਿਆਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਅਤੇ ਪੰਜਾਬ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਸਮੇਤ ਹੋਰ ਮੈਂਬਰਾਂ ਨਾਲ ਇੱਕ ਬੈਠਕ ਕੀਤੀ।

ਏਡੀਸੀ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਅੱਜ ਦੀ ਬੈਠਕ ਦੌਰਾਨ ਪੋਰਟਲ ਉਪਰ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪੂਰੀ ਗੰਭੀਰਤਾ ਨਾਲ ਕੀਤਾ ਜਾ ਰਿਹਾ ਹੈ, ਜਦਕਿ 18 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਤੇ 35 ਸ਼ਿਕਾਇਤਾਂ ਓਪਨ ਹਨ, ਜਿਨ੍ਹਾਂ ਉਪਰ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਚੇਅਰਮੈਨ ਐਡਵੋਕੇਟ ਵਿਨੋਦ ਸਿੰਗਲਾ ਨੇ ਕਿਹਾ ਕਿ ਪਟਿਆਲਾ ਜਿਲੇ ਦੇ ਵਪਾਰੀਆਂ ਨੂੰ ਮਿਲਣ ਜਲਦ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ। ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਲਈ ਕਮਿਸ਼ਨ ਵਪਾਰੀਆਂ ਦੇ ਨਾਲ ਖੜ੍ਹਾ ਹੈ ਅਤੇ ਲਗਾਤਾਰ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰ ਰਿਹਾ ਹੈ।

ਚੇਅਰਮੈਨ ਨੇ ਅੱਗੇ ਕਿਹਾ ਕਿ ਵਪਾਰੀਆਂ ਵੱਲੋਂ ਉਠਾਈ ਜਾਣ ਵਾਲੀ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

Scroll to Top