Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 9:35 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਤੇਜ ਰਫਤਾਰ ਗੱਡੀ ਦੀ ਟੱਕਰ ਕਾਰਨ ਦੋ ਸਗੇ ਭਰਾਵਾਂ ਦੀ ਹੋਈ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Tuesday, 16 June, 2026, 01:55 PM

ਮੰਡੀ ਗੋਬਿੰਦਗੜ੍ਹ, 16 ਜੂਨ 2026 : ਮੰਡੀ ਗੋਬਿੰਦਗੜ੍ਹ ਵਿਖੇ ਚੰਨਣ ਰਾਮ ਪੈਟਰੋਲ ਪੰਪ ਨੇੜੇ ਸਥਿਤ ਫਲਾਈਓਵਰ ਉੱਪਰ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਸਗੇ ਭਰਾਵਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪਰਿਵਾਰ ਅਤੇ ਇਲਾਕੇ ਅੰਦਰ ਭਾਰੀ ਸੋਕ ਦੀ ਲਹਿਰ ਦੌੜ ਪਈ ਹੈ।

ਜਾਣਕਾਰੀ ਦੇ ਅਨੁਸਾਰ ਦੋਵੇਂ ਭਰਾ ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਇਲਾਕੇ ਨਾਲ ਸਬੰਧਤ ਸਨ। ਹਾਦਸੇ ਸਮੇਂ ਇੱਕ ਭਰਾ ਆਪਣੇ ਟੈਂਪੂ ਵਿੱਚ ਪਾਣੀ ਦੀ ਟੈਂਕੀ ਲੈ ਕੇ ਸਰਹਿੰਦ ਵੱਲੋਂ ਆ ਰਿਹਾ ਸੀ। ਜਦੋਂ ਉਹ ਫਲਾਈਓਵਰ ਉੱਪਰ ਪੈਟਰੋਲ ਪੰਪ ਦੇ ਨੇੜੇ ਪਹੁੰਚਿਆ ਤਾਂ ਉਸ ਦਾ ਟੈਂਪੂ ਅਚਾਨਕ ਖਰਾਬ ਹੋ ਗਿਆ ਅਤੇ ਸੜਕ ਕਿਨਾਰੇ ਖੜ੍ਹਾ ਕਰਨਾ ਪਿਆ।

ਗੱਡੀ ਨੂੰ ਚਾਲੂ ਕਰਨ ਲਈ ਉਸ ਨੇ ਆਪਣੇ ਭਰਾ ਨਾਲ ਸੰਪਰਕ ਕੀਤਾ, ਜੋ ਕੁਝ ਸਮੇਂ ਬਾਅਦ ਬੈਟਰੀ ਲੈ ਕੇ ਮੌਕੇ ‘ਤੇ ਪਹੁੰਚ ਗਿਆ। ਦੋਵੇਂ ਭਰਾ ਖਰਾਬ ਹੋਏ ਟੈਂਪੂ ਨੂੰ ਠੀਕ ਕਰਨ ਵਿੱਚ ਰੁੱਝੇ ਹੋਏ ਸਨ ਕਿ ਇਸ ਦੌਰਾਨ ਸਰਹਿੰਦ ਵੱਲੋਂ ਆ ਰਹੇ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਭਰਾ ਫਲਾਈਓਵਰ ਤੋਂ ਕਰੀਬ 40 ਫੁੱਟ ਹੇਠਾਂ ਜਾ ਡਿੱਗੇ। ਗੰਭੀਰ ਸੱਟਾਂ ਕਾਰਨ ਦੋਵਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸਥਾਨਕ ਲੋਕ ਮੌਕੇ ‘ਤੇ ਪਹੁੰਚੇ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।



Scroll to Top