Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:40 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਹੋਵੇਗਾ ਧਾਰਮਕ ਸਮਾਗਮ : ਮੈਨੇਜਰ

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਹੋਵੇਗਾ ਧਾਰਮਕ ਸਮਾਗਮ : ਮੈਨੇਜਰ

ਪਟਿਆਲਾ 16 ਜੂਨ – ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ਼ਹੀਦੀ ਦਿਹਾੜੇ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ 18 ਜੂਨ ਨੂੰ ਸਵੇਰੇ 10.30 ਵਜੇ ਪਾਏ ਜਾਣਗੇ। ਇਸ ਮੌਕੇ ਹਜ਼ੂਰੀ ਰਾਗੀ ਕੀਰਤਨੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਉਪਰੰਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਨੇਜਰ ਭਾਗ ਸਿੰਘ, ਭਾਈ ਗੁਲਵਿੰਦਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਸਟਾਫ ਮੈਂਬਰ ਆਦਿ ਮੌਜੂਦ ਸਨ।

Advertisement
Advertisement
Advertisement
Advertisement
Scroll to Top