Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 2:13 am

+91 90915 01313 , +91 90916 01313

punjabbanni@gmail.com
punjabbani@yahoo.com

ਪਲਸ ਪੋਲੀਓ ਅਭਿਆਨ ਦੀ ਸਫਲਤਾ ਲਈ ਜਿਲ੍ਹਾ ਪੱਧਰੀ ਟ੍ਰੇਨਿੰਗ ਆਯੋਜਿਤ

ਪਲਸ ਪੋਲੀਓ ਅਭਿਆਨ ਦੀ ਸਫਲਤਾ ਲਈ ਜਿਲ੍ਹਾ ਪੱਧਰੀ ਟ੍ਰੇਨਿੰਗ ਆਯੋਜਿਤ

ਪਟਿਆਲਾ 17 ਜੂਨ –  ਡਾਈਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੈਤਲੀ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਨੂੰ ਸਫਲਤਾਪੂਰਵਕ ਬਨਾਉਣ ਲਈ ਸਿਹਤ ਕਰਮਚਾਰੀਆਂ ਦੀ ਇੱਕ ਦਿਨ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ। ਟ੍ਰੇਨਿੰਗ ਦਾ ਉਦੇਸ਼ ਮੁਹਿੰਮ ਦੌਰਾਨ 0-5 ਸਾਲ ਦਾ ਹਰ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ, ਇਹ ਯਕੀਨੀ ਬਣਾਉਣਾ ਸੀ।

ਟ੍ਰੇਨਿੰਗ ਦੌਰਾਨ ਸਿਹਤ ਕਰਮਚਾਰੀਆਂ ਨੂੰ ਪੋਲਿਓ ਬਿਮਾਰੀ ਦੇ ਲੱਛਣਾਂ, ਇਸ ਦੇ ਫੈਲਾਅ ਦੇ ਤਰੀਕਿਆਂ ਅਤੇ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੋਲਿਓ ਬੂਥਾਂ ਦੇ ਸੰਚਾਲਨ, ਘਰ-ਘਰ ਜਾ ਕੇ ਬੱਚਿਆਂ ਦੀ ਕਵਰੇਜ, ਮੋਬਾਈਲ ਟੀਮਾਂ ਦੀ ਭੂਮਿਕਾ, ਛੁਟੇ ਹੋਏ ਬੱਚਿਆਂ ਦੀ ਪਛਾਣ ਅਤੇ ਉਨ੍ਹਾਂ ਨੂੰ ਕਵਰ ਕਰਨ ਦੀ ਰਣਨੀਤੀ ਬਾਰੇ ਵੀ ਜਾਣੂ ਕਰਵਾਇਆ ਗਿਆ।

ਸਿਵਲ ਸਰਜਨ ਡਾ. ਸ਼ੈਲੀ ਜੈਤਲੀ ਨੇ ਕਿਹਾ ਕਿ ਭਾਵੇਂ ਭਾਰਤ ਪੋਲੀਓ ਮੁਕਤ ਦੇਸ਼ ਦਾ ਦਰਜਾ ਪ੍ਰਾਪਤ ਕਰ ਚੁੱਕਾ ਹੈ, ਪਰ ਇਸ ਸਥਿਤੀ ਨੂੰ ਕਾਇਮ ਰੱਖਣ ਲਈ ਪਲਸ ਪੋਲਿਓ ਮੁਹਿੰਮਾਂ ਦਾ ਸਫਲ ਆਯੋਜਨ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਸਿਹਤ ਕਰਮਚਾਰੀਆਂ ਨੂੰ ਮੁਹਿੰਮ ਦੌਰਾਨ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਮੁਹਿੰਮ ਦੌਰਾਨ ਜ਼ਿਲ੍ਹੇ ਦੇ 0-5 ਸਾਲ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਜ਼ਦੀਕੀ ਪੋਲਿਓ ਬੂਥ ’ਤੇ ਲੈ ਕੇ ਜਾਣ ਅਤੇ ਪੋਲਿਓ ਦੀਆਂ ਬੂੰਦਾਂ ਜ਼ਰੂਰ ਪਿਲਾਉਣ। ਇਸ ਮੌਕੇ ’ਤੇ ਮੈਡੀਕਲ ਅਫਸਰਾਂ, ਬਲਾਕ ਐਕਸਟੈਂਸ਼ਨ ਐਜੂਕੇਟਰਾਂ, ਐਲ.ਐਚ.ਵੀ. ਅਤੇ ਹੋਰ ਸਿਹਤ ਕਰਮਚਾਰੀਆਂ ਨੇ ਭਾਗ ਲਿਆ।

Scroll to Top