Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:28 pm

+91 90915 01313 , +91 90916 01313

punjabbanni@gmail.com
punjabbani@yahoo.com

ਗਰਮ ਮੌਸਮ ਦੌਰਾਨ ਭੋਜਨ ਸੁਰੱਖਿਆ ਸਬੰਧੀ ਸਾਵਧਾਨੀਆਂ ਅਪਣਾਉਣ ਦੀ ਅਪੀਲ

ਗਰਮ ਮੌਸਮ ਦੌਰਾਨ ਭੋਜਨ ਸੁਰੱਖਿਆ ਸਬੰਧੀ ਸਾਵਧਾਨੀਆਂ ਅਪਣਾਉਣ ਦੀ ਅਪੀਲ

ਪਟਿਆਲਾ 17 ਜੂਨ – ਜ਼ਿਲ੍ਹਾ ਸਿਹਤ ਅਫ਼ਸਰ ਪਟਿਆਲਾ ਡਾ. ਗੁਰਪ੍ਰੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਅਤੇ ਭੋਜਨ ਕਾਰੋਬਾਰ ਸੰਚਾਲਕਾਂ ਨੂੰ ਗਰਮੀਆਂ ਦੇ ਮੌਸਮ ਦੌਰਾਨ ਭੋਜਨ ਸੁਰੱਖਿਆ ਸਬੰਧੀ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉੱਚ ਤਾਪਮਾਨ ਕਾਰਨ ਭੋਜਨ ਜਲਦੀ ਖਰਾਬ ਹੋ ਜਾਂਦਾ ਹੈ ਅਤੇ ਇਸ ਵਿੱਚ ਹਾਨੀਕਾਰਕ ਜੀਵਾਣੂ ਤੇਜ਼ੀ ਨਾਲ ਵੱਧਦੇ ਹਨ, ਜਿਸ ਨਾਲ ਫੂਡ ਪੌਇਜ਼ਨਿੰਗ, ਦਸਤ, ਉਲਟੀਆਂ ਅਤੇ ਹੋਰ ਭੋਜਨ-ਜਨਿਤ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਮੇਸ਼ਾ ਤਾਜ਼ਾ, ਗਰਮ ਅਤੇ ਸਾਫ਼-ਸੁਥਰਾ ਭੋਜਨ ਹੀ ਖਾਣ, ਖੁੱਲ੍ਹੇ ਵਿੱਚ ਰੱਖੇ ਭੋਜਨ ਤੋਂ ਪਰਹੇਜ਼ ਕਰਨ ਅਤੇ ਸਿਰਫ਼ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਵਰਤੋਂ ਕਰਨ। ਖਾਣ ਤੋਂ ਪਹਿਲਾਂ ਅਤੇ ਟਾਇਲਟ ਦੀ ਵਰਤੋਂ ਤੋਂ ਬਾਅਦ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋਣਾ ਬਹੁਤ ਜ਼ਰੂਰੀ ਹੈ। ਘਰਾਂ ਵਿੱਚ ਪਕਾਏ ਹੋਏ ਭੋਜਨ ਨੂੰ ਕਮਰੇ ਦੇ ਤਾਪਮਾਨ ‘ਤੇ ਦੋ ਘੰਟਿਆਂ ਤੋਂ ਵੱਧ ਨਾ ਛੱਡਿਆ ਜਾਵੇ ਅਤੇ ਬਹੁਤ ਜ਼ਿਆਦਾ ਗਰਮੀ ਦੌਰਾਨ ਘਰ ਵਿੱਚ ਤਿਆਰ ਭੋਜਨ ਨੂੰ ਤਰਜੀਹ ਦਿੱਤੀ ਜਾਵੇ।

ਡਾ. ਗੁਰਪ੍ਰੀਤ ਕੌਰ ਨੇ ਭੋਜਨ ਕਾਰੋਬਾਰ ਸੰਚਾਲਕਾਂ, ਰੈਸਟੋਰੈਂਟ ਮਾਲਕਾਂ, ਢਾਬਾ ਸੰਚਾਲਕਾਂ ਅਤੇ ਸਟਰੀਟ ਫੂਡ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਹਾਤਿਆਂ ਨੂੰ ਸਾਫ਼-ਸੁਥਰਾ ਅਤੇ ਕੀੜੇ-ਮਕੌੜਿਆਂ ਤੋਂ ਮੁਕਤ ਰੱਖਣ, ਭੋਜਨ ਨੂੰ ਢੱਕ ਕੇ ਰੱਖਣ ਅਤੇ ਧੂੜ, ਮੱਖੀਆਂ ਅਤੇ ਸਿੱਧੀ ਧੁੱਪ ਤੋਂ ਬਚਾਉਣ। ਉਨ੍ਹਾਂ ਕਿਹਾ ਕਿ ਗਰਮ ਅਤੇ ਠੰਡੇ ਭੋਜਨ ਦਾ ਨਿਰਧਾਰਿਤ ਤਾਪਮਾਨ ਬਣਾਈ ਰੱਖਿਆ ਜਾਵੇ, ਸਿਰਫ਼ ਪੀਣ ਯੋਗ ਪਾਣੀ ਦੀ ਵਰਤੋਂ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੇ ਨਕਲੀ ਰੰਗਾਂ ਜਾਂ ਹਾਨੀਕਾਰਕ ਰਸਾਇਣਾਂ ਦੀ ਵਰਤੋਂ ਨਾ ਕੀਤੀ ਜਾਵੇ।

ਉਨ੍ਹਾਂ ਨੇ ਕਿਹਾ ਕਿ ਭੋਜਨ ਨੂੰ ਸੰਭਾਲਣ ਵਾਲੇ ਕਰਮਚਾਰੀ ਸਾਫ਼ ਕੱਪੜੇ, ਐਪਰਨ, ਹੇਅਰ ਨੈੱਟ ਅਤੇ ਮਾਸਕ ਦੀ ਵਰਤੋਂ ਕਰਨ ਅਤੇ ਸਾਰੇ ਭੋਜਨ ਕਾਰੋਬਾਰ ਸੰਚਾਲਕ ਆਪਣੇ ਲਾਜ਼ਮੀ FSSAI ਲਾਇਸੈਂਸ ਅਤੇ ਮੈਡੀਕਲ ਫਿਟਨੈਸ ਸਰਟੀਫਿਕੇਟ ਪ੍ਰਾਪਤ ਕਰਨ। ਭੋਜਨ ਪਦਾਰਥਾਂ ਦੀ ਮਿਆਦ ਪੁੱਗਣ ਦੀ ਤਾਰੀਖ ਅਤੇ ਲੇਬਲਾਂ ਦੀ ਜਾਂਚ ਕਰਨਾ ਵੀ ਬਹੁਤ ਜ਼ਰੂਰੀ ਹੈ।

Advertisement
Advertisement
Advertisement
Advertisement
Scroll to Top