Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦੀ ਸ਼ੁਰੂਆਤ ਸਬੰਧੀ ਪ੍ਰੋਗਰਾਮ ਦਾ ਆਯੋਜਨ

ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦੀ ਸ਼ੁਰੂਆਤ ਸਬੰਧੀ ਪ੍ਰੋਗਰਾਮ ਦਾ ਆਯੋਜਨ

ਪਟਿਆਲਾ 17 ਜੂਨ :  ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ ਵੱਲੋਂ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਭਾਰਤ ਦੇ 372 ਜ਼ਿਲਿਆਂ ਵਿੱਚ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਮਿਤੀ 17 ਜੂਨ ਤੋਂ ਲੈ ਕੇ 26 ਜੂਨ ਤੱਕ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦੀ ਸ਼ੁਰੂਆਤ ਸਬੰਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਪ੍ਰਧਾਨ ਸ੍ਰੀਮਤੀ ਵਿਜਯਾ ਰਹਾਟਕਰ ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਕੀਤੀ।ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਵਰਿੰਦਰ ਸਿੰਘ ਟਿਵਾਣਾ ਸਾਰੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ। ਵਿਸ਼ੇਸ਼ ਤੌਰ ਤੇ ਏਂ ਡੀ ਸੀ ਸ਼ਹਿਰੀ ਨਵਰੀਤ ਕੌਰ ਸੇਖੋਂ, ਐਸ ਡੀ ਐਮ ਪਟਿਆਲਾ ਗੁਰਦੇਵ ਸਿੰਘ ਧੰਮ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾ ਪ੍ਰਦੀਪ ਸਿੰਘ ਗਿੱਲ, ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ , ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਸ਼ਿਰਕਤ ਕੀਤੀ।

ਇਸ ਮੌਕੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਪ੍ਰਧਾਨ ਸ੍ਰੀਮਤੀ ਵਿਜਯਾ .ਕੇ.ਰਹਾਟਕਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾਕਟਰ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਜਾਰੀ ਹੋਏ ਗਤੀਵਿਧੀਆਂ ਦੇ ਕਲੰਡਰ ਅਨੁਸਾਰ ਮਿਤੀ 17 ਜੂਨ ਤੋਂ ਲੈ ਕੇ 26 ਜੂਨ ਤੱਕ ਅੰਤਰਰਾਸ਼ਟਰੀ ਨਸ਼ਿਆਂ ਵਿਰੋਧੀ ਦਿਵਸ ਮਨਾਉਣ ਤੱਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਵੱਖ ਵੱਖ ਪ੍ਰੋਗਰਾਮਾ ਦਾ ਆਯੋਜਨ ਕੀਤਾ ਜਾਣਾ ਹੈ। ਜਿਸ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਿਦਇਤਾ ਜਾਰੀ ਕਰ ਦਿੱਤੀਆਂ ਹਨ।

ਇਸ ਲਈ ਅੱਜ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਵੱਖ ਵੱਖ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੱਖ ਵੱਖ ਪਿੰਡਾਂ ਕਸਬਿਆਂ ਵਿੱਚ ਜਾ ਕੇ ਨੋਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੀ ਸ਼ੁਰੂਆਤ ਕਰਨੀ ਸ਼ਲਾਘਾਯੋਗ ਹੈ।ਉਹਨਾਂ ਕਿਹਾ ਕਿਸ਼ੋਰ ਅਵਸਥਾ ਵਿਚ ਹੀ ਨੋਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ।

Scroll to Top